
ਮਾਤਾ ਗੁਜਰ ਕੌਰ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਚੇਤਨਾ ਮਾਰਚ ਕੱਢਿਆ
ਮਾਹਿਲਪੁਰ, (23 ਦਸੰਬਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵੱਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੋਸਾਇਟੀ ਇਲਾਕਾ ਮਾਹਿਲਪੁਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਦੇ ਸਹਿਯੋਗ ਨਾਲ ਪਿ੍ ਰਾਜਵਿੰਦਰ ਕੌਰ ਦੀ ਦੇਖ ਰੇਖ ’ਚ ਗੁਰਮਿਤ ਚੇਤਨਾ ਮਾਰਚ ਕੱਢਿਆ ਗਿਆl
ਮਾਹਿਲਪੁਰ, (23 ਦਸੰਬਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵੱਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੋਸਾਇਟੀ ਇਲਾਕਾ ਮਾਹਿਲਪੁਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਦੇ ਸਹਿਯੋਗ ਨਾਲ ਪਿ੍ ਰਾਜਵਿੰਦਰ ਕੌਰ ਦੀ ਦੇਖ ਰੇਖ ’ਚ ਗੁਰਮਿਤ ਚੇਤਨਾ ਮਾਰਚ ਕੱਢਿਆ ਗਿਆl ਜਿਸ ਦੀ ਆਰੰਭਤਾ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਤੋਂ ਹੋਈl ਇਹ ਮਾਰਚ ਪਿੰਡ ਹੱਲੂਵਾਲ ’ਚ ਹੁੰਦਾ ਹੋਇਆ ਗੁਰਦੁਆਰਾ ਸ਼ਹੀਦਾਂ ਵਿਖੇ ਵਾਪਸ ਆ ਕੇ ਸਮਾਪਤ ਹੋਇਆ। ਇਸ ਚੇਤਨਾ ਮਾਰਚ ’ਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਉਨਾਂ ਦੇ ਮਾਤਾ ਪਿਤਾ ਨੇ ਕੇਸਰੀ ਦਸਤਾਰਾਂ ਅਤੇ ਦੁਪੱਟੇ ਸਜਾ ਕੇ ਭਾਗ ਲਿਆ। ਇਸ ਮੌਕੇ ਵਿਸ਼ੇਸ਼ ਤੌਰ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਕਮੇਟੀ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ ਜਨਰਲ ਸਕੱਤਰ ਕੈਲੇਬੋਰੇਸ਼ਨ ਕੌਂਸਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਜਥੇਦਾਰ ਹਰਬੰਸ ਸਿੰਘ ਸਰਹਾਲਾ ਪ੍ਰਧਾਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੋਸਾਇਟੀ, ਮੈਨੇਜਰ ਜਸਵਿੰਦਰ ਸਿੰਘ ਹਾਜ਼ਰ ਹੋਏ।ਇਸ ਚੇਤਨਾ ਮਾਰਚ ਦਾ ਪਿੰਡ ਹੱਲੂਵਾਲ ਦੇ ਗੁਰੂ ਘਰਾਂ ਵਿੱਚ ਪਹੁੰਚਣ ਤੇ ਚੇਤਨਾ ਮਾਰਚ ਵਿੱਚ ਸ਼ਾਮਿਲ ਸੰਗਤਾਂ ਨੂੰ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਫਰੂਟ ਅਤੇ ਦੁੱਧ ਦੇ ਲੰਗਰ ਛਕਾਏ ਗਏl ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਿੰਡ ਹੱਲੂਵਾਲ ਦੇ ਸਕੂਲ ਵਿੱਚ ਸਾਹਿਬਜ਼ਾਦਿਆਂ ਦੀ ਜੀਵਨੀ ਅਤੇ ਸ਼ਹੀਦੀ ਨਾਲ ਸੰਬੰਧਿਤ ਨਾਟਕ ਖੇਡਿਆ ਗਿਆl ਵਾਪਸ ਗੁਰਦੁਆਰਾ ਸ਼ਹੀਦਾਂ ਪਹੁੰਚਣ ਤੇ ਰੁਪਿੰਦਰਜੋਤ ਸਿੰਘ ਮਾਹਿਲਪੁਰੀ ਵੱਲੋਂ ਸੰਗਤਾਂ ਨੂੰ ਅੰਬ ਦੇ ਬੂਟੇ ਵੰਡੇ ਗਏl ਇਸ ਮੌਕੇ ਜਗਜੀਤ ਸਿੰਘ ਭਾਰਟਾ ਗਣੇਸ਼ਪੁਰ, ਰੁਪਿੰਦਰਜੋਤ ਸਿੰਘ ਬੱਬੂ ਮਾਹਿਲਪੁਰੀ, ਸਰਬਜੀਤ ਸਿੰਘ ਸਾਬੀ, ਮਾ. ਅਮਰੀਕ ਸਿੰਘ, ਮੈਡਮ ਮਨਦੀਪ ਕੌਰ, ਸੁਰਿੰਦਰ ਕੌਰ ਖਾਲਸਾ , ਸੁਖਵਿੰਦਰ ਕੌਰ ਸਾਬਕਾ ਸਰਪੰਚ ਕਹਾਰਪੁਰ, ਪ੍ਰੋ. ਗੁਰਦੀਪ ਸਿੰਘ ਚੱਕ ਕਟਾਰੂ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਸਰਬਜੀਤ ਸਿੰਘ ਸਾਬੀ, ਗੁਰਲਾਟ ਸਿੰਘ, ਹੈੱਡ ਗ੍ਰੰਥੀ ਹਰਬੰਸ ਸਿੰਘ, ਮੈਡਮ ਸ਼ਰਨਜੀਤ ਕੌਰ ਬੈਂਸ, ਰਣਵੀਰ ਸਿੰਘ ਸਕੱਤਰ, ਡਾ. ਪਰਮਜੀਤ ਕੌਰ, ਪ੍ਰਚਾਰਕ ਗੁਰਜੀਤ ਸਿੰਘ, ਸਤਨਾਮ ਸਿੰਘ ਲਕਸੀਹਾਂ, ਲਖਵੀਰ ਸਿੰਘ ਲੱਖਾ, ਜਸਵਿੰਦਰ ਸਿੰਘ ਗੜਸ਼ੰਕਰ, ਜਗਦੀਪ ਸਿੰਘ ਵਾਈਸ ਪ੍ਰਧਾਨ ਨਗਰ ਕੌਂਸਲ ਮਾਹਿਲਪੁਰ, ਕਸ਼ਮੀਰ ਸਿੰਘ, ਗੁਰਦੀਪ ਸਿੰਘ ਹੱਲੂਵਾਲ, ਸੇਵਾ ਸਿੰਘ ਸਮੇਤ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨl
