ਅੰਤਰ ਸਕੂਲ ਯੁਵਕ ਮੇਲੇ ਦੌਰਾਨ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਇਨਾਮ

ਐਸ.ਏ.ਐਸ ਨਗਰ, 23 ਦਸੰਬਰ - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਐਸ.ਏ.ਐਸ. ਨਗਰ ਜ਼ੋਨ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਅੰਤਰ ਸਕੂਲ ਯੁਵਕ ਮੇਲੇ ਦੌਰਾਨ ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਸੈਕਟਰ 70, ਮੁਹਾਲੀ ਦੀ ਵਿਦਿਆਰਥਣ ਗੁਰਕਿਰਨਜੀਤ ਕੌਰ ਨੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਕਵਿਤਾ ‘ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ‘ ਉਚਾਰਨ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ

ਐਸ.ਏ.ਐਸ ਨਗਰ, 23 ਦਸੰਬਰ - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਐਸ.ਏ.ਐਸ. ਨਗਰ ਜ਼ੋਨ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਅੰਤਰ ਸਕੂਲ ਯੁਵਕ ਮੇਲੇ ਦੌਰਾਨ ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਸੈਕਟਰ 70, ਮੁਹਾਲੀ ਦੀ ਵਿਦਿਆਰਥਣ ਗੁਰਕਿਰਨਜੀਤ ਕੌਰ ਨੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਕਵਿਤਾ ‘ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ‘ ਉਚਾਰਨ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਕਲੇਰ ਨੇ ਕਵਿਤਾ ‘ਨਿੱਕੇ-ਨਿੱਕੇ ਲਾਲ ਖੜ੍ਹੇ ਵਿੱਚ ਕੰਧ ਦੇ’ ਉਚਾਰਨ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵਿਦਿਆਰਥਣਾਂ ਨੂੰ ਧਾਰਮਿਕ ਪੁਸਤਕਾਂ, ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਸਕੂਲ ਦੀ ਡਾਇਰੈਕਟਰ, ਪ੍ਰਿੰਸੀਪਲ ਪਵਨਦੀਪ ਕੌਰ ਗਿੱਲ ਵਲੋਂ ਦੋਵਾਂ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਲਈ ਸਕੂਲ ਵਿੱਚ ਸਨਮਾਨਿਤ ਕੀਤਾ ਗਿਆ।