ਕ੍ਰਿਸਮਸ ਮੌਕੇ ਅੱਜ ਬੰਦ ਰਹਿਣਗੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ - ਡੀ ਸੀ

ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ 25 ਦਸੰਬਰ 2023 ਨੂੰ ਕ੍ਰਿਸਮਸ ਮੌਕੇ ਸੂਬੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ 25 ਦਸੰਬਰ 2023 ਨੂੰ
ਕ੍ਰਿਸਮਸ ਮੌਕੇ ਸੂਬੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸੇਵਾ ਕੇਂਦਰ ਵੀ ਇਸ ਦਿਨ ਬੰਦ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 25 ਦਸੰਬਰ ਦਿਨ ਸੋਮਵਾਰ ਨੂੰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਲਈ ਨਾ ਜਾਣ, ਤਾਂ ਜੋ ਉਨ੍ਹਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।