ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਦੁੱਧ ਦੇ ਲੰਗਰ 27 ਦਸੰਬਰ ਨੂੰ
ਮਾਹਿਲਪੁਰ, (24 ਦਸੰਬਰ) ਨੌਜਵਾਨ ਸਭਾ ਪਿੰਡ ਮੁੱਗੋਵਾਲ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਾਰੇ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰ ਕੌਰ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 27 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾ ਰਹੇ ਹਨ ਅਤੇ ਨਾਲ ਹੀ ਦੁੱਧ ਦੇ ਲੰਗਰ ਲਗਾਏ ਜਾ ਰਹੇ ਹਨl

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਸੁਰਿੰਦਰ ਕੁਮਾਰ ਸ਼ੈਂਕੀ, ਬਲਰਾਮ ਚੋਪੜਾ, ਪਰਮਿੰਦਰ ਸਿੰਘ ਪਿੰਦਰ, ਹਰਮਨ ਅਤੇ ਨੌਜਵਾਨ ਸਭਾ ਮੁੱਗੋਵਾਲ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਸਮਾਗਮ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈl ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਅਤੇ ਹਰ ਸਾਲ ਦੀ ਤਰ੍ਹਾਂ ਟੂਟੋਮਜ਼ਾਰਾ ਰੋਡ ਤੇ ਮੇਨ ਚੌਂਕ ਵਿਚਕਾਰ ਦੁੱਧ ਦੇ ਲੰਗਰ ਲਗਾਏ ਜਾਣਗੇl ਇਸ ਮੌਕੇ ਉਹਨਾਂ ਪਿੰਡ ਨਿਵਾਸੀ ਸੰਗਤਾਂ ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਨਾਲ ਹੀ ਦੁੱਧ ਦੇ ਲੰਗਰਾਂ ਵਿੱਚ ਸੇਵਾ ਕਰਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਪ੍ਰੇਰਨਾ ਲੈਂਦੇ ਹੋਏ ਹਰ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਵੀ ਦਿੱਤਾ l