ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਡਾ. ਲਖਵੀਰ ਵਰਗੇ ਅਧਿਕਾਰੀ ਦੀ ਲੋੜ - ਸੰਜੀਵ ਅਰੋੜਾ
ਹੁਸ਼ਿਆਰਪੁਰ - ਰੋਟਰੀ ਆਈ ਬੈਂਕ ਅਤੇ ਕੋਰਨੀਆ ਟਰਾਂਸਪਲਾਂਟੇਸ਼ਨ ਸੁਸਾਇਟੀ ਵੱਲੋਂ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਇੱਕ ਸੰਖੇਪ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਸੰਜੀਵ ਅਰੋੜਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਡਾ ਲਖਵੀਰ ਸਿੰਘ ਲਗਾਤਾਰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਛਾਪੇਮਾਰੀ ਕਰ ਰਹੇ ਹਨ| ਇਹ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਅਜਿਹੇ ਇਮਾਨਦਾਰ ਅਤੇ ਮਿਹਨਤੀ ਅਧਿਕਾਰੀਆਂ ਦੀ ਹਰ ਵਿਭਾਗ ਵਿੱਚ ਲੋੜ ਹੈ।

ਹਰ ਕਿਸੇ ਨੂੰ ਡਾ ਲਖਵੀਰ ਵਾਂਗ ਕੰਮ ਕਰਕੇ ਮਿਸਾਲ ਕਾਇਮ ਕਰਨੀ ਚਾਹੀਦੀ ਹੈ ਤਾਂ ਜੋ ਮਿਲਾਵਟਖੋਰੀ ਦਾ ਕਾਰੋਬਾਰ ਕਰਨ ਵਾਲਿਆਂ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਵਾਲਿਆਂ ਨੂੰ ਸਬਕ ਸਿਖਾਇਆ ਜਾ ਸਕੇ। ਸ੍ਰੀ ਅਰੋੜਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਰਜ਼ ਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਹੁਕਮ ਜਾਰੀ ਕੀਤੇ ਜਾਣ ਕਿ ਜਿਹੜੇ ਲੋਕ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ। ਜੇਬੀ ਬਹਿਲ ਨੇ ਕਿਹਾ ਕਿ ਪਿਛਲੇ ਦਿਨੀਂ ਡਾ ਲਖਵੀਰ ਸਿੰਘ ਵੱਲੋਂ ਸ਼ਹਿਰ ਅੰਦਰ ਫਾਸਟ ਫੂਡ, ਹਲਵਾਈ ਅਤੇ ਨਾਕਾ ਲਗਾ ਕੇ ਪਨੀਰ ਦੀ ਗੱਡੀ ਨੂੰ ਫੜਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਮਨੁੱਖੀ ਜੀਵਨ ਲਈ ਵੱਡਾ ਖ਼ਤਰਾ ਹੈ ਅਤੇ ਲੋਕ ਇਸ ਨੂੰ ਖਾਣ ਤੋਂ ਬਾਅਦ ਬਿਮਾਰੀਆਂ ਵੱਲ ਜਾ ਰਹੇ ਹਨ।
ਇਸ ਮੋਕੇ ਡਾ ਲਖਵੀਰ ਸਿੰਘ ਨੇ ਰੋਟਰੀ ਆਈ ਬੈਂਕ ਅਤੇ ਕੋਰਨੀਆ ਟਰਾਂਸਪਲਾਂਟੇਸ਼ਨ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਸੁਸਾਇਟੀ ਦਾ ਧੰਨਵਾਦ ਕੀਤਾ। ਡਾ ਲਖਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ ਜਦੋਂ ਤੱਕ ਉਨ੍ਹਾਂ ਕੋਲ ਨੌਕਰੀ ਹੈ ਅਤੇ ਉਹ ਇਸੇ ਤਰ੍ਹਾਂ ਹੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਡਾ ਲਖਵੀਰ ਨੇ ਕਿਹਾ ਕਿ ਤੁਹਾਨੂੰ ਖੁਦ ਸਮਝਦਾਰ ਹੋਣਾ ਪਵੇਗਾ ਤਾਂ ਜੋ ਮਿਲਾਵਟੀ ਚੀਜ਼ਾਂ ਵੇਚਣ ਵਾਲੇ ਆਪਣੇ ਮਕਸਦ ਵਿੱਚ ਸਫਲ ਨਾ ਹੋ ਸਕਣ। ਇਸ ਮੌਕੇ ਵਿਜੇ ਅਰੋੜਾ, ਡਾ ਆਸ਼ੀਸ਼ ਸਰੀਨ, ਪ੍ਰਿੰਸੀਪਲ ਡੀਕੇ ਸ਼ਰਮਾ, ਪ੍ਰੋ ਦਲਜੀਤ ਸਿੰਘ, ਮਦਨ ਲਾਲ ਮਹਾਜਨ, ਵੀਨਾ ਚੋਪੜਾ, ਅਮਿਤ ਨਾਗਪਾਲ, ਰਮਿੰਦਰ ਸਿੰਘ, ਤਰੁਣ ਸਰੀਨ, ਪ੍ਰੋ ਜਸਵੰਤ ਸਿੰਘ ਆਦਿ ਹਾਜ਼ਰ ਸਨ।