ਸਾਕਾ ਸਰਹਿੰਦ ਤੇ ਯਾਦਗਾਰੀ ਨਾਟਕ ਖੇਡ ਕੇ ਮਾਤਾ ਗੁਜ਼ਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ

ਐਸ ਏ ਐਸ ਨਗਰ, 25 ਦਸੰਬਰ - ਗਿਆਨ ਜੋਤੀ ਗਲੋਬਲ ਸਕੂਲ, ਫ਼ੇਜ਼ 2 ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਬੱਚਿਆਂ ਨਾਲ ਸਾਂਝਾ ਕਰਦੇ ਹੋਏ ਸਕੂਲ ਵਿਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਣ-ਮਤੇ ਇਤਿਹਾਸ ਨਾਲ ਜਾਣੂ ਕਰਾਉਦੇਂ ਹੋਏ ਚਾਰੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਜਾਣਕਾਰੀ ਦਿਤੀ ਗਈ।

ਸਕੂਲ ਦੇ ਪ੍ਰਿੰਸੀਪਲ ਗਿਆਨ ਜੋਤ ਕੌਰ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵੱਲੋਂ ਰਸਮਈ ਕੀਰਤਨ ਵੀ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਉਸ ਸਮੇਂ ਦੇ ਨਾਲ ਰਾ-ਬੂ-ਰੂ ਕਰਦੇ ਹੋਏ ਵਿਦਿਆਰਥੀਆਂ ਲਈ ਸਾਕਾ ਸਰਹਿੰਦ ਤੇ ਇਕ ਨਾਟਕ ਦਾ ਮੰਚਨ ਵੀ ਕੀਤਾ ਗਿਆ।
ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂਆਂ ਵੱਲੋਂ ਦਰਸਾਏ ਰਸਤੇ ਤੇ ਚੱਲਣ ਦੀ ਪ੍ਰੇਰਨਾ ਦਿਤੀ।