ਨੌਜਵਾਨਾਂ ਨੂੰ ਸਕਿੱਲ ਡਿਵੈਲਪਮੈਂਟ ਰਾਹੀਂ ਚੰਗੀਆਂ ਨੌਕਰੀਆਂ ਦੇ ਯੋਗ ਬਣਾਇਆ ਜਾਵੇਗਾ : ਤਰੁਣਪ੍ਰੀਤ ਸਿੰਘ ਸੌਂਦ

ਖੰਨਾ, 21 ਅਕਤੂਬਰ - ਹਲਕਾ ਖੰਨਾ ਤੋਂ ਵਿਧਾਇਕ ਤੇ ਪੰਜਾਬ ਦੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸੂਬੇ ਦੇ ਕਾਰੀਗਰ ਨੌਜਵਾਨਾਂ ਨੂੰ ਸਕਿੱਲ ਡਿਵੈਲਪਮੈਂਟ ਤਹਿਤ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਕਿ ਉਹ ਨਾ ਕੇਵਲ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ ਸਗੋਂ ਦੇਸ਼ ਤੇ ਵਿਦੇਸ਼ ਵਿੱਚ ਆਪਣੀ ਕਾਬਲੀਅਤ ਸਦਕਾ ਚੰਗੀਆਂ ਨੌਕਰੀਆਂ ਹਾਸਲ ਕਰ ਸਕਣ। ਇਹ ਵਿਚਾਰ ਉਨ੍ਹਾਂ ਇੱਥੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ, ਹੋਰਨਾਂ ਸਹਿਯੋਗੀ ਸੰਸਥਾਵਾਂ ਅਤੇ ਸਮੂਹ ਵਿਧਾਨ ਸਭਾ ਹਲਕਾ ਵਾਸੀਆ ਵੱਲੋਂ ਰਾਜ ਦੇ ਕੈਬਨਿਟ ਮੰਤਰੀ ਬਣਨ 'ਤੇ ਉਨ੍ਹਾਂ ਨੂੰ ਸਨਮਾਨਤ ਕਰਨ ਲਈ ਆਯੋਜਿਤ ਕੀਤੇ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

 ਤਰੁਣਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਸੱਭਿਆਚਾਰ ਅਤੇ ਪੰਚਾਇਤ ਤੇ ਦਿਹਾਤੀ ਵਿਕਾਸ ਮਹਿਕਮਾ ਵੀ ਹੈ, ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰਾ ਮੇਰਾ ਆਪਣਾ ਪਰਿਵਾਰ ਹੈ। ਮੇਰੇ ਭਾਈਚਾਰੇ ਨੇ ਮੈਨੂੰ ਬਹੁਤ ਆਦਰ-ਮਾਣ ਦਿੱਤਾ ਹੈ। ਉਨ੍ਹਾਂ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਦੀਆਂ ਸਮੂਹ ਐਸੋਸੀਏਸ਼ਨਾਂ ਅਤੇ ਹਲਕੇ ਤੋਂ ਪੁੱਜੇ ਸਮੂਹ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਸਮੁੱਚੀ ਸੰਗਤ ਨੂੰ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਵੀ ਦਿੱਤੀਆਂ। ਸਮਾਗਮ ਦੌਰਾਨ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਆਰਗੇਨਾਈਜ਼ੇਸ਼ਨ ਖੰਨਾ, ਸ੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈਲਫੇਅਰ ਸਭਾ ਖੰਨਾ, ਗੁਰਦੁਆਰਾ ਜੱਸਾ ਸਿੰਘ ਰਾਮਗੜੀਆ ਪ੍ਰਬੰਧਕ ਕਮੇਟੀ, ਰਣਜੀਤ ਨਗਰ ਖੰਨਾ ਅਤੇ ਬਿਲਡਿੰਗ ਠੇਕਦਾਰ ਐਸੋਸੀਏਸ਼ਨ ਪੰਜਾਬ ਵੱਲੋਂ ਸਨਮਾਨ ਪੱਤਰ ਅਤੇ ਲੋਈ ਨਾਲ ਸਨਮਾਨਤ ਕੀਤਾ ਗਿਆ। 
ਇਸ ਤੋਂ ਪਹਿਲਾ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਤਰੁਣਪ੍ਰੀਤ ਸਿੰਘ ਸੌਂਦ ਦੇ ਕੈਬਨਿਟ ਮੰਤਰੀ ਬਣਨ ਲਈ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਗਿਆ, ਉਥੇ ਸਮੁੱਚੇ ਭਾਈਚਾਰੇ ਅਤੇ ਹਲਕਾ ਖੰਨਾ ਵੱਲੋਂ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ। ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ "ਮੇਰੀ ਇਹ ਕੋਸ਼ਿਸ਼ ਹੁੰਦੀ ਹੈ ਕਿ ਵੱਧ ਤੋਂ ਵੱਧ ਥਾਵਾਂ 'ਤੇ ਪਹੁੰਚਿਆ ਜਾਵੇ ਅਤੇ ਆਪਣਿਆਂ ਤੋਂ ਪਿਆਰ ਲਿਆ ਜਾਵੇ।" 
ਇਸ ਮੌਕੇ ਬਾਬਾ ਵਿਸ਼ਵਕਰਮਾ ਰਾਮਗੜੀਆ ਸਭਾ ਖੰਨਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ, ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ, ਸਾਬਕਾ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਮੀਤ ਪ੍ਰਧਾਨ ਵਰਿੰਦਰ ਸਿੰਘ ਦਹੇਲੇ, ਚਰਨਜੀਤ ਸਿੰਘ ਪਨੇਸਰ, ਗੁਰਨਾਮ ਸਿੰਘ, ਅਮਰਜੀਤ ਸਿੰਘ ਘਟੌੜੇ, ਜਨਰਲ ਸਕੱਤਰ ਸੁਖਮਿੰਦਰ ਸਿੰਘ ਚਾਨਾ, ਅਜੀਤ ਸਿੰਘ ਰੂਪਰਾਏ, ਹਰਜੀਤ ਸਿੰਘ ਖਰੇ, ਸਰਬਜੀt ਸਿੰਘ , ਬੀਰ ਸਿੰਘ ਧੰਜਲ, ਮਨਜੀਤ ਸਿੰਘ ਧੰਜਲ, ਪਰਮਜੀਤ ਸਿੰਘ ਪੰਮੀ  ਸਾਬਕਾ ਕੌਂਸਲਰ ਜਤਿੰਦਰ ਦੇਵਗਨ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਲੋਟੇ, ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਪ੍ਰਬੰਧਕ ਕਮੇਟੀ ਰਣਜੀਤ ਨਗਰ ਖੰਨਾ ਦੇ ਪ੍ਰਧਾਨ ਬਲਦੇਵ ਸਿੰਘ ਮਠਾੜੂ, ਮੰਦਰ ਕਮੇਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਚੇਅਰਮੈਨ ਹਰਜੀਤ ਸਿੰਘ ਸੋਹਲ, ਵਾਈਸ ਚੇਅਰਮੈਨ ਹਰਮੇਸ਼ ਲੋਟੇ, ਪ੍ਰਧਾਨ ਬਲਵਿੰਦਰ ਸਿੰਘ ਸੌਂਦ, ਸੈਕਟਰੀ ਰਾਜਿੰਦਰ ਸਿੰਘ ਸੋਹਲ, ਖਜ਼ਾਨਚੀ ਗੁਰਚਰਨ ਸਿੰਘ ਵਿਰਦੀ, ਰਮੇਸ਼ ਮੁੰਡੇ, ਦਲਬੀਰ ਸਿੰਘ ਲੋਟੇ, ਨਰਿੰਦਰ ਮਾਨ, ਦਰਸ਼ਨ ਸਿੰਘ ਜੰਡੂ, ਮਨਜੀਤ ਸਿੰਘ ਸੋਹਲ, ਪਰਮਜੀਤ ਸਿੰਘ ਧੀਮਾਨ, ਕੇਸਰ ਸਿੰਘ ਘਟੌੜਾ, ਰਮਨ ਧੀਮਾਨ, ਦਰਸ਼ਨ ਸਿੰਘ ਜੰਡੂ, ਬਿਲਡਿੰਗ ਠੇਕਦਾਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਗੁਰਦੀਪ ਸਿੰਘ ਦੀਪਾ, ਪ੍ਰਧਾਨ ਗੁਰਬਚਨ ਸਿੰਘ ਠੇਕੇਦਾਰ, ਮੀਤ ਪ੍ਰਧਾਨ ਪਰਮਿੰਦਰ ਸਿੰਘ ਪੱਪੂ, ਸੈਕਟਰੀ ਗੁਰਦੇਵ ਸਿੰਘ ਲੋਟੇ, ਬੁੱਧ ਸਿੰਘ, ਅਜਮੇਰ ਸਿੰਘ ਤੋਂ ਇਲਾਵਾ ਵੱਖ ਵੱਖ ਸੰਸਥਾਵਾਂ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।