ਤਿੰਨ ਸਾਲਾਂ ਤੋਂ ਭਗੌੜਾ ਮੁਲਜਮ ਮੇਰਠ ਤੋਂ ਕਾਬੂ
ਐਸ ਏ ਐਸ ਨਗਰ, 28 ਦਸੰਬਰ - ਮੁਹਾਲੀ ਪੁਲੀਸ ਨੇ ਤਿੰਨ ਸਾਲ ਤੋਂ ਵੀ ਵੱਧ ਸਮੇਂ ਪਹਿਲਾਂ ਆਈ ਪੀ ਸੀ ਦੀ ਧਾਰਾ 363,366 ਅਤੇ ਪੈਸਕੋ ਐਕਟ ਤਹਿਤ ਦਰਜ ਕੀਤੇ ਮਾਮਲੇ ਵਿੱਚ ਭਗੌੜੇ ਚਲ ਰਹੇ ਮੁਲਜਮ ਜਤਿੰਦਰ ਕੁਮਾਰ ਵਾਸੀ ਗਲੀ ਨੰਬਰ 6 ਮੁਹਲਾ ਸਰਾਏ ਕਾਜੀ, ਮੇਰਠ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵਲੋਂ ਐਸ ਐਸ ਪੀ ਡਾ. ਸੰਦੀਪ ਕੁਮਾਰ ਗਰਗ ਦੀਆਂ ਹਿਦਾਇਤਾਂ ਤੇ ਮਾੜੇ ਅਨਸਰਾਂ, ਨਸ਼ਾ ਤਸਕਰਾਂ ਅਤੇ ਭਗੌੜੇ ਮੁਜਰਿਮਾ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਥਾਣਾ ਸੋਹਾਣਾ ਦੇ ਐਸ ਐਚ ਓ ਦੀ ਅਕਗਾਈ ਹੇਠ ਏ. ਐਸ. ਆਈ ਓਮ ਪ੍ਰਕਾਸ਼ ਵਲੋਂ ਕਾਫੀ ਸਮੇਂ ਤੋਂ ਫਰਾਰ ਚੱਲ ਰਹੇ ਜਤਿੰਦਰ ਕੁਮਾਰ ਵਾਸੀ ਗਲੀ ਨੰਬਰ 6 ਮੁਹਲਾ ਸਰਾਏ ਕਾਜੀ, ਮੇਰਠ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਦੱਸਿਆ ਕਿ ਜਤਿੰਦਰ ਕੁਮਾਰ ਨਾਬਾਲਗ ਲੜਕੀ ਰੀਤਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਭਜਾ ਕੇ ਲੈ ਗਿਆ ਸੀ। ਜਿਸਨੂੰ ਗ੍ਰਿਫਤਾਰ ਕਰਨ ਉਪਰੰਤ ਅਦਾਲਤ ਵਿਖੇ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।