ਮਿਡ ਡੇ ਮੀਲ ਲਈ ਲਾਗਤ ਵਧਾ ਕੇ 10 ਰੁਪਏ ਪ੍ਰਤੀ ਵਿਦਿਆਰਥੀ ਕਰਨ ਦੀ ਮੰਗ
ਜਲੰਧਰ , 28 ਦਸੰਬਰ - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਮਿੱਡ-ਡੇ-ਮੀਲ ਦੀ ਰਾਸ਼ੀ 10 ਰੁਪਏ ਪ੍ਰਤੀ ਵਿਦਿਆਰਥੀ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ, ਸੂਬਾ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੁਹਾਲੀ, ਕੈਸ਼ੀਅਰ ਅਮਨਦੀਪ ਸ਼ਰਮਾ, ਸਹਾਇਕ ਪਰੈਸ ਸਕੱਤਰ ਕਰਨੈਲ ਫਿਲੌਰ ਆਦਿ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਬੀਤੇ ਦਿਨੀ ਸਿੱਖਿਆ ਵਿਭਾਗ ਵਲੋਂ ਮਿੱਡ-ਡੇ-ਮੀਲ ਦੇ ਮੀਨੂੰ ਵਿੱਚ ਤਬਦੀਲੀ ਕੀਤੀ ਗਈ ਹੈ, ਜਿਸ ਵਿੱਚ ਇੱਕ ਦਿਨ ਬੱਚਿਆਂ ਲਈ ਕੇਲੇ ਤੇ ਇੱਕ ਦਿਨ ਛੋਲੇ ਪੂੜੀਆਂ ਦੇਣ ਦੀ ਹਦਾਇਤ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਪੁਰਾਣੀ ਕੁਕਿੰਗ ਲਾਗਤ ਅਨੁਸਾਰ ਛੋਲੇ ਪੂੜੀਆਂ ਤੇ ਕੇਲਿਆਂ ਦਾ ਖਰਚਾ ਕਰਨਾ ਅਸੰਭਵ ਹੋਵੇਗਾ ਕਿਉਂਕਿ ਤੇਲ ਦੇ ਭਾਅ ਮਹਿੰਗਾਈ ਕਾਰਨ ਪਹਿਲਾਂ ਹੀ ਅਸਮਾਨ ਨੂੰ ਛੂਹ ਰਹੇ ਹਨ। ਉਹਨਾਂ ਕਿਹਾ ਕਿ ਕੇਲੇ ਬਾਜਾਰ ਵਿੱਚ ਹੁਣ ਦਰਜਨ ਦੀ ਬਜਾਏ ਕਿੱਲੋ ਅਨੁਸਾਰ ਮਿਲਦੇ ਹਨ ਤੇ ਸੱਠ ਰੁਪਏ ਕਿੱਲੋ ਵਿੱਚ ਸਿਰਫ਼ ਛੇ ਸੱਤ ਕੇਲੇ ਹੀ ਚੜਦੇ ਹਨ ਅਤੇ ਪੰਜ ਰੁਪਏ ਦੀ ਖੁਰਾਕ ਵਿੱਚ ਬੱਚਿਆਂ ਨੂੰ ਕੇਲਾ ਦੇਣਾ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਨਵੇਂ ਮੀਨੂੰ ਅਨੁਸਾਰ ਪੰਜਾਬ ਦੇ ਸਾਰੇ ਅਧਿਆਪਕਾਂ ਦੇ ਸਾਹ ਸੂਤੇ ਪਏ ਹਨ ਕਿ ਪੁਰਾਣੀ ਲਾਗਤ ਤੇ ਹੋਰ ਵਾਧੂ ਖਰਚੇ ਤੇ ਮਿੱਡ-ਡੇ-ਮੀਲ ਦਾ ਪ੍ਰਬੰਧ ਕਿਵੇਂ ਕੀਤਾ ਜਾਵੇਗਾ।
ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਪ੍ਰਤੀ ਵਿਦਿਆਰਥੀ ਕੁਕਿੰਗ ਲਾਗਤ 10 ਰੁਪਏ ਕੀਤੀ ਜਾਵੇ ਤੇ ਸਮੇਂ ਸਿਰ ਕੁਕਿੰਗ ਦਾ ਖਰਚਾ ਸਕੂਲਾਂ ਦੇ ਖਾਤਿਆਂ ਵਿੱਚ ਭੇਜਿਆ ਜਾਵੇ।
ਇਸ ਮੌਕੇ ਤੀਰਥ ਸਿੰਘ ਬਾਸੀ, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ, ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਸਵਿੰਦਰ ਸਮਾਣਾ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।