ਜ਼ੀਰਕਪੁਰ ਸਫਾਈ ਕਰਮਚਾਰੀ ਯੂਨੀਅਨ ਵੱਲੋਂ 3 ਜਨਵਰੀ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣ ਦੀ ਚੇਤਾਵਨੀ

ਜ਼ੀਰਕਪੁਰ, 28 ਦਸੰਬਰ - ਜ਼ੀਰਕਪੁਰ ਸਫਾਈ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 3 ਜਨਵਰੀ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣ ਦੀ ਚੇਤਾਵਨੀ ਦਿਤੀ ਗਈ ਹੈ। ਮੰਗਾਂ ਸਬੰਧੀ ਯੂਨੀਅਨ ਦੇ ਪ੍ਰਧਾਨ ਸ਼੍ਰੀ ਪ੍ਰਦੀਪ ਕੁਮਾਰ ਸੂਦ ਦੀ ਪ੍ਰਧਾਨਗੀ ਹੇਠ ਕੀਤੀ ਇੱਕ ਮੀਟਿੰਗ ਦੌਰਾਨ ਕਰਮਚਾਰੀਆਂ ਨੇ ਇਸ ਗੱਲ ਤੇ ਰੋਸ ਜਾਹਿਰ ਕੀਤਾ ਕਿ ਪੰਜਾਬ ਸਰਕਾਰ ਉਹਨਾਂ ਦੀਆਂ ਜਾਇਜ਼ ਮੰਗਾਂ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ੀਰਕਪੁਰ ਸਫਾਈ ਕਰਮਚਾਰੀ ਯੂਨੀਅਨ (ਏਟਕ) ਦੇ ਪ੍ਰਧਾਨ ਸ਼੍ਰੀ ਪ੍ਰਦੀਪ ਕੁਮਾਰ ਸੂਦ ਨੇ ਕਿਹਾ ਕਿ ਸਰਕਾਰ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ ਅਤੇ ਜੇਕਰ ਉਹਨਾਂ ਦੀਆਂ ਉਪਰੋਕਤ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਰਮਚਾਰੀ ਯੂਨੀਅਨ 3 ਜਨਵਰੀ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਚਲੇ ਜਾਣਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।

ਮੀਟਿੰਗ ਵਿੱਚ ਨਗਰ ਕੌਂਸਲ ਜ਼ੀਰਕਪੁਰ ਦੇ ਦਫਤਰੀ ਪ੍ਰਧਾਨ ਸ਼੍ਰੀ ਰਵਿੰਦਰ ਪਾਲ ਸਿੰਘ, ਮਨਮੰਦਰ ਸਿੰਘ ਆਦਿ ਤੋਂ ਇਲਾਵਾ ਬਾਕੀ ਸਾਰੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜਰ ਸਨ।