ਮਜੀਠੀਆ ਨੂੰ ਭਲਕੇ ਫੇਰ 'ਸਿਟ' ਅੱਗੇ ਪੇਸ਼ ਹੋਣ ਦੇ ਸੰਮਨ ਜਾਰੀ
ਪਟਿਆਲਾ, 28 ਦਸੰਬਰ - ਡਰੱਗ ਮਾਮਲੇ ਵਿੱਚ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫੇਰ 30 ਦਸੰਬਰ ਨੂੰ ਸਵੇਰੇ 11 ਵਜੇ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ।

ਏ ਡੀ ਜੀ ਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ 'ਸਿਟ' ਨੇ ਮਜੀਠੀਆ ਨੂੰ 27 ਦਸੰਬਰ ਨੂੰ ਵੀ ਪੇਸ਼ ਹੋਣ ਲਈ ਸੰਮਨ ਭੇਜਿਆ ਸੀ ਪਰ ਮਜੀਠੀਆ ਨੇ ਇਸਦੇ ਜਵਾਬ ਵਿੱਚ ਲਿਖਿਆ ਸੀ ਕਿ 'ਸਿਟ' ਵੱਲੋਂ ਪੁੱਛੇ ਗਏ ਸਵਾਲਾਂ ਬਾਰੇ ਜੋ ਦਸਤਾਵੇਜ਼ ਉਨ੍ਹਾਂ ਨੂੰ ਚਾਹੀਦੇ ਹਨ, ਉਹ ਅਜੇ ਉਪਲਬਧ ਨਹੀਂ ਹੋਏ, ਇਸ ਲਈ ਹੋਰ ਸਮਾਂ ਦਿੱਤਾ ਜਾਵੇ। ਮਜੀਠੀਆ 18 ਦਸੰਬਰ ਨੂੰ ਵੀ ਮੁਖਵਿੰਦਰ ਸਿੰਘ ਛੀਨਾ ਦੇ ਦਫਤਰ ਵਿੱਚ ਪੇਸ਼ ਹੋਏ ਸਨ ਤੇ ਲਗਭਗ ਸਾਢੇ ਸੱਤ ਘੰਟੇ ਜਾਂਚ ਟੀਮ ਦੇ ਸਵਾਲਾਂ ਦਾ ਸਾਹਮਣਾ ਕੀਤਾ ਸੀ। ਇਥੇ ਇਹ ਦੱਸਣਯੋਗ ਹੈ ਕਿ 'ਸਿਟ' ਮੁਖੀ 31 ਦਸੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ।