ਸਿਵਲ ਸਰਜਨ ਵੱਲੋਂ ਸਰਕਾਰੀ/ਗੈਰ ਸਰਕਾਰੀ ਨਰਸਿੰਗ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ

ਹੁਸ਼ਿਆਰਪੁਰ - ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਵੱਲੋਂ ਜਿਲ੍ਹੇ ਦੇ ਸਰਕਾਰੀ/ਗੈਰ ਸਰਕਾਰੀ ਨਰਸਿੰਗ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਸਿਖਿਆਰਥੀਆਂ ਨੂੰ ਕਲੀਨਿਕਲ ਟ੍ਰੇਨਿੰਗ ਦੇਣ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਸਿਖਿਆਰਥੀਆਂ ਦੀ ਕਲੀਨਿਕਲ ਟ੍ਰੇਨਿੰਗ ਅਤੇ ਡਿਊਟੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

 ਪ੍ਰਿੰਸੀਲਾਂ ਅਤੇ ਨਰਸਿੰਗ ਕਾਲਜ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ ਡਮਾਣਾ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਇਹ ਦੇਖਣ ਵਿੱਚ ਆਇਆ ਹੈ ਕਿ ਸਰਕਾਰੀ ਹਸਪਤਾਲਾ ਵਿੱਚ ਸਰਕਾਰੀ/ਗੈਰ ਸਰਕਾਰੀ ਕਾਲਜਾਂ ਵਲੋਂ ਕਈ ਵਾਰ ਸਿਖਿਆਰਥੀਆਂ ਨੂੰ ਟ੍ਰੇਨਿੰਗ ਲਈ ਭਾਰੀ ਗਿਣਤੀ ਵਿੱਚ ਭੇਜ ਦਿੱਤਾ ਜਾਂਦਾ ਹੈ ਅਤੇ ਕਈ ਵਾਰੀ ਹਸਪਤਾਲਾਂ ਵਿੱਚ ਕੋਈ ਵੀ ਸਿਖਿਆਰਥੀ ਮੌਜੂਦ ਨਹੀ ਹੁੰਦਾ, ਜਿਸ ਕਾਰਣ ਜਿੱਥੇ ਸਿਖਿਆਰਥੀਆਂ ਨੂੰ ਟ੍ਰੇਨਿੰਗ ਦੇਣ ਵਿੱਚ ਦਿੱਕਤ ਆਉਂਦੀ ਹੈ, ਉੱਥੇ ਹੀ ਹਸਪਤਾਲਾਂ ਦਾ ਕੰਮ ਵੀ ਸੁਚੱਜੇ ਢੰਗ ਨਾਲ ਨਹੀ ਚੱਲਦਾ। ਇਸ ਲਈ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਏ.ਐਨ.ਐਮ, ਜੀ.ਐਨ.ਐਮ., ਬੀ.ਐਸ.ਸੀ. ਨਰਸਿੰਗ, ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਅਤੇ ਐਮ.ਐਸ.ਸੀ. ਨਰਸਿੰਗ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰੈਕਟੀਕਲ/ਕਲੀਨਿਕਲ ਟਰੇਨਿੰਗ ਇੱਕ ਵਾਰ ਬਲਕ ਵਿੱਚ ਨਾ ਕਰਵਾਕੇ ਸ਼ਿਫਟਾ (ਸਵੇਰ, ਦੁਪਹਿਰ ਅਤੇ ਰਾਤ) ਵਿੱਚ ਕਰਵਾਈ ਜਾਵੇ ਅਤੇ ਵਿਦਿਆਰਥੀਆਂ ਦਾ ਡਿਊਟੀ ਰੋਸਟਰ ਪੀ.ਐਨ.ਆਰ.ਸੀ ਦੀਆਂ ਸਮੇਂ ਸਮੇਂ ਸਿਰ ਜਾਰੀ ਗਾਇਡਲਾਇਨਜ ਦੇ ਅਧਾਰ ਤੇ ਸਲਾਨਾ ਇਸ ਤਰ੍ਹਾਂ ਮੈਨਟੇਨ ਕੀਤਾ ਜਾਵੇ ਕਿ ਸਾਰੇ ਸਾਲ ਵਿੱਚ ਛੁੱਟੀਆ ਦੌਰਾਨ ਵੀ ਸਿੱਖਿਆਰਥੀਆਂ ਨੂੰ ਛੋਟੇ ਗਰੁੱਪਾਂ ਵਿੱਚ ਲਗਾਤਾਰ ਟ੍ਰੇਨਿੰਗ ਲਈ ਭੇਜਿਆ ਜਾਵੇ। ਸਿਵਲ ਸਰਜਨ ਵੱਲੋਂ ਪੰਜਾਬ ਸਿਹਤ ਵਿਭਾਗ ਨਾਲ ਹੋਈ ਵੀਸੀ ਦੇ ਹਵਾਲੇ ਨਾਲ ਦਿੱਤੇ ਗਏ ਹੋਰ ਨਿਰਦੇਸ਼ਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਸੰਬੰਧੀ ਰੋਸਟਰ ਬਣਾ ਕੇ ਭੇਜਣ ਲਈ ਆਪਣਾ ਸਹਿਯੋਗ ਦੇਣ ਲਈ ਅਪੀਲ ਕੀਤੀ।