ਨਵੇਂ ਸਾਲ ਦੀ ਆਮਦ ਮੌਕੇ ਕਲੱਬਾਂ, ਹੋਟਲ, ਢਾਬਿਆਂ, ਦੁਕਾਨਾਂ ਤੇ ਰੇੜੀਆਂ ਵਾਲਿਆਂ ਲਈ ਨਿਰਦੇਸ਼ ਜਾਰੀ
ਪਟਿਆਲਾ, 30 ਦਸੰਬਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ, ਸੜਕ ਤੇ ਖੜੀਆਂ ਰੇੜੀਆਂ-ਫੜੀਆਂ ਆਦਿ ਨੂੰ ਮਿਤੀ 31 ਦਸੰਬਰ 2023 ਅਤੇ 1 ਜਨਵਰੀ 2024 ਦੀ ਦਰਮਿਆਨੀ ਰਾਤ ਸਮਾਂ 1 ਵਜੇ ਤਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਕਰ ਤੇ ਆਬਕਾਰੀ ਵਿਭਾਗ ਦੇ ਨਿਯਮ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਨਵੇਂ ਸਾਲ ਦੀ ਆਮਦ ਦੀ ਸ਼ਾਮ ਨੂੰ ਦੇਰ ਰਾਤ ਤੱਕ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ-ਫੜੀਆਂ ਅਤੇ ਦੁਕਾਨਾਂ ਆਦਿ ਖੁੱਲ੍ਹੀਆਂ ਰਹਿੰਦੀਆਂ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉਕਤ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ।