ਸਿਵਲ ਸਰਜਨ ਡਾ ਰਮਿੰਦਰ ਕੌਰ ਨੇ ਨਵ ਜਨਮੇ ਬੱਚਿਆਂ ਨਾਲ ਮਨਾਇਆ ਨਵਾਂ ਸਾਲ

ਪਟਿਆਲਾ, 1 ਜਨਵਰੀ - ਨਵੇਂ ਸਾਲ ਦਾ ਪਹਿਲਾ ਦਿਨ ਸਾਲ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ ਵਿਖੇ ਨਵ ਜਨਮੇ ਬੱਚਿਆਂ ਨਾਲ ਮਨਾਇਆ ਗਿਆ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਕੁਮਾਰ ਦੀ ਦੇਖ ਰੇਖ ਹੇਠ ਇਸ ਪ੍ਰੋਗਰਾਮ ਵਿੱਚ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਸ਼ਮੂਲੀਅਤ ਕਰਕੇ ਕਮਿਊਨਿਟੀ ਸਿਹਤ ਕੇਂਦਰ ਵਿਚ ਪੈਦਾ ਹੋਏ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਕੰਬਲ ਅਤੇ ਮਠਿਆਈ ਦੀ ਵੰਡ ਵੀ ਕੀਤੀ।

ਸਿਵਲ ਸਰਜਨ ਨੇ ਬੱਚਿਆਂ ਦੇ ਮਾਤਾ ਪਿਤਾ ਨੂੰ  ਬੱਚਿਆਂ ਦੇ ਜਨਮ ਤੇ ਵਧਾਈ ਦਿੱਤੀ ਅਤੇ ਬੱਚਿਆਂ ਦੀ ਲੰਬੀ ਉਮਰ ਅਤੇ ਸਿਹਤਮੰਦ ਰਹਿਣ ਦੀ ਕਾਮਨਾ ਵੀ ਕੀਤੀ। ਉਹਨਾਂ ਕਿਹਾ ਕਿ ਕੜਾਕੇ ਦੀ ਪੈ ਰਹੀ ਸਰਦੀ ਤੋਂ ਬਚਾ ਲਈ ਬੱਚਿਆਂ ਨੂੰ  ਪੂਰਾ ਤਨ ਢੱਕਣ ਵਾਲੇ ਗਰਮ ਕਪੜੇ ਪਾ ਕੇ ਰੱਖੇ ਜਾਣ।ਉਹਨਾਂ ਮਾਪਿਆਂ ਨੂੰ ਕਿਹਾ ਕਿ ਬੱਚਿਆਂ ਨੂੰ ਸਿਹਤਮੰਦ ਰੱਖਣ ਲਈ ਛੇ ਮਹੀਨੇ ਤਕ ਕੇਵਲ ਤੇ ਕੇਵਲ ਮਾਂ ਦਾ ਦੁੱਧ ਹੀ ਦਿੱਤਾ ਜਾਵੇ  ਅਤੇ ਛੇ ਮਹੀਨੇ ਤੋਂ ਬਾਦ ਬੱਚਿਆਂ ਲਈ ਓਪਰੀ ਖੁਰਾਕ ਸ਼ੁਰੂ ਕੀਤੀ ਜਾਵੇ।ਉਹਨਾਂ ਮਾਪਿਆਂ ਨੂੰ ਬੱਚਿਆਂ ਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰਨ ਅਤੇ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸਾਰਨੀ ਅਨੁਸਾਰ  ਸਮੇਂ ਸਮੇਂ 'ਤੇ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ ਲਈ  ਕਿਹਾ, ਜੋ ਕਿ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ਼ ਮੁਫਤ ਲਗਾਏ ਜਾਂਦੇ ਹਨ।ਉਹਨਾਂ ਕਿਹਾ ਕਿ ਬੱਚੇ ਸਾਡੇ ਸਮਾਜ ਦਾ ਧੁਰਾ ਹਨ ਅਤੇ ਜੇਕਰ ਬੱਚੇ ਸਿਹਤਮੰਦ ਹੋਣਗੇ ਤਾਂ ਹੀ ਇੱਕ ਸਿਹਤਮੰਦ ਸਮਾਜ ਦੀ ਸਥਾਪਨਾ ਕੀਤੀ ਜਾ ਸਕਦੀ ਹੈ । ਇਸ ਮੌਕੇ ਉਹਨਾਂ ਨਾਲ ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਕੁਮਾਰ , ਮੈਡੀਕਲ ਅਫਸਰ ਡਾ. ਹਰਪ੍ਰੀਤ ਕੌਰ, ਡਾ. ਬਲਜਿੰਦਰ ਮਾਨ, ਡਾ. ਪ੍ਰਵੀਨ ਮੜਕਨ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਅਤੇ ਜਸਜੀਤ ਕੌਰ, ਨਰਸਿੰਗ ਸਿਸਟਰ ਅਰਜਿੰਦਰ ਕੌਰ, ਬਿਟੂ ਅਤੇ ਸਟਾਫ ਹਾਜ਼ਰ ਸੀ ।