ਰਿਆਤ ਬਾਹਰਾ ਬੀ.ਐੱਡ. ਕਾਲਜ ਵਿਖੇ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਸੈਸ਼ਨ, ਡੌਲੀ ਚੀਮਾ ਨੇ ਸਫਲਤਾ ਦਾ ਮੰਤਰ ਸਿਖਾਇਆ
ਹੁਸ਼ਿਆਰਪੁਰ- ਰਿਆਤ ਬਾਹਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਸ਼ੇਸ਼ ਪ੍ਰੇਰਣਾਦਾਇਕ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਜੀਵਨ: ਸਾਡੀਆਂ ਚੋਣਾਂ, ਸਾਡੀਆਂ ਤਰਜੀਹਾਂ’ ਵਿਸ਼ੇ ‘ਤੇ ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡੌਲੀ ਚੀਮਾ ਵੱਲੋਂ ਪ੍ਰੇਰਣਾਦਾਇਕ ਭਾਸ਼ਣ ਦਿੱਤਾ ਗਿਆ। ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਭਾਗ ਲਿਆ।

ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀ ਪ੍ਰੋਫੈਸਰ ਡਾ. ਵਿਭਾ ਚਾਵਲਾ ਵੱਲੋਂ ਡੌਲੀ ਚੀਮਾ ਦਾ ਸਵਾਗਤ ਕਰਨ ਅਤੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਜਾਣ-ਪਛਾਣ ਕਰਵਾਉਣ ਨਾਲ ਹੋਈ।
ਆਪਣੇ ਪ੍ਰਭਾਵਸ਼ਾਲੀ ਭਾਸ਼ਣ ਦੌਰਾਨ ਡੌਲੀ ਚੀਮਾ ਨੇ ਵਿਦਿਆਰਥੀਆਂ ਨੂੰ ਇਹ ਸਿਖਾਇਆ ਕਿ ਹਰ ਵਿਅਕਤੀ ਵਿਲੱਖਣ ਹੁੰਦਾ ਹੈ, ਪਰ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਨ ਲਈ ਸਹੀ ਤਰਜੀਹਾਂ ਅਤੇ ਸੰਤੁਲਨ ਨਿਰਧਾਰਤ ਕਰਨਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਨੇ ਇੱਕ ਵਿਸ਼ੇਸ਼ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਨਿੱਜੀ ਅਤੇ ਪੇਸ਼ਾਵਰ ਜੀਵਨ ਵਿਚ ਸੰਤੁਲਨ ਬਣਾਈ ਰੱਖਣ ਦੇ ਤਰੀਕੇ ਵੀ ਸਿਖਾਏ। ਡੌਲੀ ਚੀਮਾ ਨੇ ਵਿਦਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਆਪਣੇ ਮਾਪਿਆਂ ਅਤੇ ਸ਼ੁਭਚਿੰਤਕਾਂ ਨਾਲ ਖੁੱਲ੍ਹ ਕੇ ਸਾਂਝੀਆਂ ਕਰਣੀਆਂ ਚਾਹੀਦੀਆਂ ਹਨ।
ਉਨ੍ਹਾਂ ਨੇ ਆਪਣੇ ਜੀਵਨ ਦੀਆਂ ਪ੍ਰੇਰਨਾਦਾਇਕ ਉਦਾਹਰਣਾਂ ਸਾਂਝੀਆਂ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਸਹੀ ਫੈਸਲੇ ਵਿਅਕਤੀ ਨੂੰ ਮਾਨਸਿਕ ਸ਼ਾਂਤੀ ਅਤੇ ਲੰਬੇ ਸਮੇਂ ਦੀ ਸਫਲਤਾ ਵੱਲ ਲੈ ਜਾਂਦੇ ਹਨ।
ਪ੍ਰੋਗਰਾਮ ਦੇ ਅੰਤ ‘ਤੇ, ਕਾਲਜ ਦੀ ਪ੍ਰਿੰਸੀਪਲ ਡਾ. ਪੱਲਵੀ ਪੰਡਿਤ ਨੇ ਡੌਲੀ ਚੀਮਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਕਾਰਾਤਮਕ ਦਿਸ਼ਾ ਦੇਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।