ਜ਼ਿਲ੍ਹਾ ਮੈਜਿਸਟਰੇਟ ਨੇ ਨਵਾਂਸ਼ਹਿਰ ‘ਚ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ ਦੀ ਐਂਟਰੀ ‘ਤੇ ਲਾਈ ਪਾਬੰਦੀ
ਨਵਾਂਸ਼ਹਿਰ, - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੁੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ‘ਤੇ ਜਾਣ ਵਾਲਾ ਸਮਾਨ) ਨੂੰ ਲੰਘਣ/ਦਾਖਲ ਹੋਣ ‘ਤੇ ਪਾਬੰਦੀ ਲਗਾਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਲ ਸ਼ਹੀਦ ਭਗਤ ਸਿੰਘ ਨਗਰ ਦੇ ਪੱਤਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਵਿਚੋਂ ਗੜ੍ਹਸ਼ੰਕਰ ਸਾਈਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਕਾਫੀ ਓਵਰਲੋਡਡ ਵਾਹਨਾਂ ਦਾ ਆਉਂਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਹੀ ਨਾ ਕੋਈ ਹਾਦਸਾ ਵਾਪਰ ਜਾਂਦਾ ਹੈ। ਇਸ ਲਈ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੁੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ‘ਤੇ ਜਾਣ ਵਾਲਾ ਸਮਾਨ) ਨੂੰ ਜ਼ਿਲ੍ਹੇ ਵਿਚੋਂ ਨਾ ਲੰਘਣ ਸਬੰਧੀ ਧਾਰਾ 144 ਸੀ.ਆਰ.ਪੀ.ਸੀ. ਦੇ ਹੁਕਮ ਜਾਰੀ ਕਰਨ ਲਈ ਲਿਖਿਆ ਗਿਆ ਹੈ, ਤਾਂ ਜੋ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਹ ਹੁਕਮ 07 ਮਾਰਚ 2024 ਤੱਕ ਲਾਗੂ ਰਹੇਗਾ।