ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 714.50 ਮੀਟ੍ਰਿਕ ਟਨ ਝੋਨੇ ਦੀ ਆਮਦ; 524.50 ਮੀਟ੍ਰਿਕ ਟਨ ਦੀ ਖਰੀਦ ਹੋਈ

ਐੱਸ ਏ ਐੱਸ ਨਗਰ, 21 ਸਤੰਬਰ: ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਸਤੰਬਰ ਤੱਕ ਜ਼ਿਲ੍ਹੇ ਵਿੱਚ ਮੰਡੀ ਬੋਰਡ ਵੱਲੋਂ ਨੋਟੀਫਾਈ ਕੀਤੇ 15 ਖਰੀਦ ਕੇਂਦਰਾਂ ਵਿੱਚ 714.50 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 524.50 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।

ਉਹਨਾਂ ਕਿਹਾ ਕਿ ਖਰੀਦੇ ਗਏ ਝੋਨੇ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਆਨਲਾਈਨ, ਆਧਾਰ ਆਧਾਰਿਤ ਫੇਸ ਆਥੈਂਟੀਕੇਸ਼ਨ ਪ੍ਰਣਾਲੀ ਰਾਹੀਂ ਤੁਰੰਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਹਰ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਪੂਰੀ ਕੀਮਤ ਬਿਨਾਂ ਕਿਸੇ ਦੇਰੀ ਤੋਂ ਮਿਲ ਸਕੇ।
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਾਰੇ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਆੜ੍ਹਤ ’ਤੇ ਆਉਣ ਵਾਲੇ ਹਰ ਕਿਸਾਨ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਉਣ।