ਪੰਜਾਬ ਸਰਕਾਰ ਨੇ ਸੂਬੇ 'ਚ ਖੇਡ ਸੱਭਿਆਚਾਰ ਸਿਰਜਿਆ : ਡਾ. ਬਲਬੀਰ ਸਿੰਘ

ਪਟਿਆਲਾ, 6 ਜਨਵਰੀ - ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਟੂਰਨਾਮੈਂਟ ਆਯੋਜਿਤ ਕੀਤੇ ਜਾ ਰਹੇ ਹਨ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸੂਬੇ 'ਚ ਖੇਡ ਸਭਿਆਚਾਰ ਸਿਰਜਿਆ ਹੈ|

ਪਟਿਆਲਾ, 6 ਜਨਵਰੀ  -  ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਟੂਰਨਾਮੈਂਟ ਆਯੋਜਿਤ ਕੀਤੇ ਜਾ ਰਹੇ ਹਨ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸੂਬੇ 'ਚ ਖੇਡ ਸਭਿਆਚਾਰ ਸਿਰਜਿਆ ਹੈ|
 ਜਿਸ ਤਹਿਤ ਪਿਛਲੇ ਦੋ ਸਾਲਾਂ ਦੌਰਾਨ "ਖੇਡਾਂ ਵਤਨ ਪੰਜਾਬ ਦੀਆਂ" ਕਰਵਾ ਕੇ ਪਿੰਡ ਪੱਧਰ ਤਕ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ| ਉਥੇ ਹੀ ਬੱਚਿਆਂ ਦੀ ਖੇਡ ਨੂੰ ਹੋਰ ਨਿਖਾਰਨ ਲਈ ਸੂਬੇ ਭਰ 'ਚ ਖੇਡ ਨਰਸਰੀਆਂ ਖੋਲਣ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰਗਟਾਵਾ ਉਨ੍ਹਾਂ ਅੱਜ ਇਥੇ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕਿਆਂ ਦੇ ਅੰਡਰ-19 ਮੁਕਾਬਲਿਆਂ ਦੇ ਉਦਘਾਟਨੀ ਸਮਾਰੋਹ ਮੌਕੇ ਕੀਤਾ।
ਦੇਸ਼ ਭਰ ਤੋਂ ਆਈਆਂ 30 ਬਾਸਕਟਬਾਲ ਦੀਆਂ ਟੀਮਾਂ ਨੂੰ ਪੰਜਾਬ ਆਉਣ 'ਤੇ ਜੀ ਆਇਆਂ ਆਖਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਲਈ ਵੀ ਇਹ ਮਾਣ ਦੀ ਗੱਲ ਹੈ ਕਿ ਇਹ ਖੇਡਾਂ ਪਹਿਲੀ ਵਾਰ ਪੰਜਾਬ ਦੀ ਧਰਤੀ 'ਤੇ ਸਰਕਾਰੀ ਸਕੂਲਾਂ ਦੇ ਗਰਾਊਂਡ ਵਿੱਚ ਹੋਣ ਜਾ ਰਹੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਖਿਡਾਰੀਆਂ ਨੂੰ ਜਿਥੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜੇਤੂ ਹੋਣ 'ਤੇ ਕਰੋੜਾਂ ਦੇ ਇਨਾਮ ਦਿੱਤੇ ਜਾਂਦੇ ਹਨ, ਉਥੇ ਹੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਲੱਖਾਂ ਦੀ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ, ਤਾਂ ਜੋ ਖਿਡਾਰੀ ਪੂਰੀ ਤਿਆਰੀ ਨਾਲ ਮੁਕਾਬਲੇ 'ਚ ਜਾ ਸਕਣ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਤੋਂ ਪਹੁੰਚੇ ਟੂਰਨਾਮੈਂਟ ਆਬਜ਼ਰਵਰ ਹਿਮਾਂਸ਼ੂ ਸ਼ੁਕਲਾ ਨੇ ਦੱਸਿਆ ਕਿ 360 ਖਿਡਾਰੀਆਂ ਅਤੇ ਇਹਨਾਂ ਦੇ ਆਫੀਸ਼ਲ ਸਮੇਤ 400 ਦੇ ਕਰੀਬ ਮੈਂਬਰਾਂ ਦੇ ਰਹਿਣ, ਖਾਣੇ ਅਤੇ ਟੂਰਨਾਮੈਂਟ ਦੇ ਮੈਚਾਂ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਮੂਹ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਟੂਰਨਾਮੈਂਟ ਦਾ ਪਹਿਲਾ ਮੈਚ ਪੰਜਾਬ ਅਤੇ ਗੁਜਰਾਤ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਪੰਜਾਬ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੁਜਰਾਤ ਨੂੰ ਅੰਕਾਂ ਦੇ ਵੱਡੇ ਅੰਤਰ ਨਾਲ ਹਰਾਇਆ ਅਤੇ ਟੂਰਨਾਮੈਂਟ ਵਿੱਚ ਪਹਿਲੀ ਜਿੱਤ ਹਾਸਲ ਕਰਕੇ ਖਾਤਾ ਖੋਲਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸਮਤ ਵਿਜੈ ਸਿੰਘ ਐਸਡੀਐਮ ਪਟਿਆਲਾ, ਡਾ: ਅਰਚਨਾ ਮਹਾਜਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਤੇ ਡਾ: ਰਵਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਵੀ ਹਾਜ਼ਰ ਸਨ।