ਡੀ.ਏ.ਵੀ ਸਕੂਲ ਤੇ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ
ਹੁਸ਼ਿਆਰਪੁਰ- ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ ਡੀ.ਏ.ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਅਤੇ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਰੀਅਰ ਕਾਊਂਸਲਰ ਵਿਸ਼ਾਲ ਚਾਵਲਾ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਵੱਖ—ਵੱਖ ਸਟ੍ਰੀਮਾਂ ਦੀ ਪੜ੍ਹਾਈ, ਆਈ.ਟੀ.ਆਈ ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ।
ਇਸੇ ਤਰ੍ਹਾਂ ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ-ਰੋਜ਼ਗਾਰ ਸਕੀਮਾਂ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਉਪਰੰਤ ਫੂਡ ਕ੍ਰਾਫਟ ਇੰਸਟੀਚਿਊਟ ਤੋਂ ਅਸ਼ਵਨੀ ਕੁਮਾਰ ਕੁੰਡਲ ਨੇ ਵਿਦਿਆਰਥੀਆਂ ਨੂੰ ਹੋਟਲ ਮੈਨੇਜਮੈਂਟ ਦੇ ਸਰਟੀਫਿਕੇਟ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵਲੋ ਮੁਫ਼ਤ ਚਲਾਏ ਜਾਂਦੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਨੂੰ ਕਰਨ ਉਪਰੰਤ ਵਿਦਿਆਰਥੀ ਆਪਣਾ ਖ਼ੁਦ ਦਾ ਕੰਮ ਸਥਾਪਿਤ ਕਰਨ ਅਤੇ ਦੂਸਰਿਆ ਨੂੰ ਰੋਜ਼ਗਾਰ ਦੇਣ ਦੇ ਕਾਬਲ ਹੋ ਸਕਦੇ ਹਨ।
ਡਿਪਾਰਟਮੈਂਟ ਆਫ ਕਰੀਅਰ ਗਾਈਡੈਂਸ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਰੁਣ ਨਈਅਰ ਨੇ ਵਿਦਿਅਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਉਹ ਕੋਰਸ ਕਰਨੇ ਚਾਹੀਦੇ ਹਨ, ਜਿਸ ਦੀ ਅਜੋਕੇ ਸਮੇ ਵਿਚ ਜਰੂਰਤ ਹੈ। ਇਸ ਨਾਲ ਉਹ ਨਾ ਸਿਰਫ ਆਪਣੇ ਮਨਪਸੰਦ ਖੇਤਰ ਵਿਚ ਨੌਕਰੀ ਲੱਭ ਸਕਦੇ ਹਨ, ਸਗੋਂ ਜੇ ਚਾਹੁਣ ਤਾਂ ਆਪਣਾ ਕਾਰੋਬਾਰ ਵੀ ਸੁਰੂ ਕਰ ਸਕਦੇ ਹਨ ।