ਮੁਹਾਲੀ ਪੁਲੀਸ ਵਲੋਂ 50 ਗ੍ਰਾਮ ਹੈਰੋਈਨ ਸਮੇਤ ਤਿੰਨ ਵਿਅਕਤੀ ਕਾਬੂ

ਐਸ. ਏ. ਐਸ. ਨਗਰ, 6 ਜਨਵਰੀ - ਮੁਹਾਲੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜੇ ਤੋਂ 50 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐਸ ਐਸ ਪੀ ਡਾ ਸੰਦੀਪ ਗਰਗ ਦੀਆਂ ਹਿਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਇਹਨਾਂ ਵਿਅਕਤੀਆਂ ਨੂੰ ਸੈਕਟਰ 77 ਦੇ ਪਾਰਕ ਨੇੜਿਉਂ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਏ ਐਸ ਆਈ ਹਰਵਿੰਦਰ ਸਿੰਘ ਵਲੋਂ ਪੁਲੀਸ ਪਾਰਟੀ ਦੇ ਨਾਲ ਮੈਕਟਰ-77 ਪਾਰਕ ਨੇੜੇ ਸਾਹਮਣੇ ਸਰਪੰਚ ਢਾਬਾ ਕੋਲ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਉਰਫ ਹੈਪੀ, ਤਰਸੇਮ ਸਿੰਘ ਉਰਫ ਜੱਸੜ ਅਤੇ ਗੁਰਸਿਮਰਨਜੀਤ ਸਿੰਘ ਉਰਫ ਲਾਲੀ ਨੂੰ ਕਾਬੂ ਕੀਤਾ ਗਿਆ ਅਤੇ ਇਹਨਾਂ ਦੀ ਤਲਾਸ਼ੀ ਕਰਨ ਤੇ ਭੁਪਿੰਦਰ ਸਿੰਘ ਉਰਫ ਹੈਪੀ ਤੋਂ 20 ਗ੍ਰਾਮ, ਤਰਸੇਮ ਸਿੰਘ ਉਰਫ ਜੱਸੜ ਤੋਂ 15 ਗ੍ਰਾਮ ਅਤੇ ਗੁਰਸਿਮਰਨਜੀਤ ਸਿੰਘ ਉਰਫ ਲਾਲੀ ਤੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਇਹਨਾਂ ਤਿੰਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲੀਸ ਵਲੋਂ ਇਹਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵਲੋਂ ਇਹਨਾਂ ਨੂੰ 1 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ ਅਤੇ ਪੁਲੀਸ ਵਲੋਂ ਇਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਹੈਰੋੋਈਨ ਇਹਨਾਂ ਨੇ ਕਿੱਥੋਂ ਲਿਆਂਦੀ ਹੈ ਅਤੇ ਕਿੱਥੇ ਸਪਲਾਈ ਕਰਨੀ ਸੀ।