ਸੀ. ਪੀ.ਆਈ ਮਾਲੇ ਵਲੋਂ ਲੋਕਾਂ ਨੂੰ ਇਕ ਮੁੱਠ ਹੋਕੇ ਭਾਜਪਾ ਨੂੰ ਹਰਾਉਣ ਦਾ ਦਿੱਤਾ ਸੱਦਾ

ਨਵਾਂਸ਼ਹਿਰ 23 ਮਈ - ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊਡੈਮੋਕ੍ਰੇਸੀ ਨੇ ਪਿੰਡ ਸ਼ਹਾਬ ਪੁਰ ਵਿਖੇ ਚੋਣਾਂ ਸਬੰਧੀ ਪਿੰਡ ਵਾਸੀਆਂ ਦਾ ਇਕੱਠ ਕਰਕੇ ਭਾਰਤੀ ਜਨਤਾ ਪਾਰਟੀ -ਆਰ ਐਸ ਐਸ ਨੂੰ ਹਰਾਉਣ ਦਾ ਸੱਦਾ ਦਿੱਤਾ।ਇਸ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲਾ ਆਗੂ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਬੀਤੇ ਦਸ ਸਾਲਾਂ ਤੋਂ ਦੇਸ਼ ਦੀ ਸੱਤਾ ਉੱਤੇ ਕਾਬਜ਼ ਭਾਜਪਾ ਦੀ ਸਰਕਾਰ ਨੇ ਦੇਸ਼ ਵਾਸੀਆਂ ਵਿਚਕਾਰ ਫਿਰਕੂ ਵੰਡੀਆਂ ਪਾਉਣ, ਜਮਹੂਰੀਅਤ ਨਾਲ ਖਿਲਵਾੜ ਕਰਨ, ਮਨੁੱਖੀ ਅਧਿਕਾਰਾਂ ਦਾ ਗਲਾ ਘੁੱਟਣ,ਦੇਸੀ ਵਿਦੇਸ਼ੀ ਕਾਰਪੋਰੇਟਰਾਂ ਦੀਆਂ ਤਿਜੌਰੀਆਂ ਭਰਨ ਅਤੇ ਲੋਕਾਂ ਨੂੰ ਗਰੀਬੀ, ਮਹਿੰਗਾਈ, ਬੇਰੁਜ਼ਗਾਰੀ ਦੇ ਅੰਧਕਾਰ ਵਿਚ ਸੁੱਟਣ ਦੇ ਕੰਮ ਹੀ ਕੀਤੇ ਹਨ।

ਨਵਾਂਸ਼ਹਿਰ 23 ਮਈ - ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊਡੈਮੋਕ੍ਰੇਸੀ ਨੇ ਪਿੰਡ ਸ਼ਹਾਬ ਪੁਰ ਵਿਖੇ ਚੋਣਾਂ ਸਬੰਧੀ ਪਿੰਡ ਵਾਸੀਆਂ ਦਾ ਇਕੱਠ ਕਰਕੇ ਭਾਰਤੀ ਜਨਤਾ ਪਾਰਟੀ -ਆਰ ਐਸ ਐਸ ਨੂੰ ਹਰਾਉਣ ਦਾ ਸੱਦਾ ਦਿੱਤਾ।ਇਸ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲਾ ਆਗੂ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਬੀਤੇ ਦਸ ਸਾਲਾਂ ਤੋਂ ਦੇਸ਼ ਦੀ ਸੱਤਾ ਉੱਤੇ ਕਾਬਜ਼ ਭਾਜਪਾ ਦੀ ਸਰਕਾਰ ਨੇ ਦੇਸ਼ ਵਾਸੀਆਂ ਵਿਚਕਾਰ ਫਿਰਕੂ ਵੰਡੀਆਂ ਪਾਉਣ, ਜਮਹੂਰੀਅਤ ਨਾਲ ਖਿਲਵਾੜ ਕਰਨ, ਮਨੁੱਖੀ ਅਧਿਕਾਰਾਂ ਦਾ ਗਲਾ ਘੁੱਟਣ,ਦੇਸੀ ਵਿਦੇਸ਼ੀ ਕਾਰਪੋਰੇਟਰਾਂ ਦੀਆਂ ਤਿਜੌਰੀਆਂ ਭਰਨ ਅਤੇ ਲੋਕਾਂ ਨੂੰ ਗਰੀਬੀ, ਮਹਿੰਗਾਈ, ਬੇਰੁਜ਼ਗਾਰੀ ਦੇ ਅੰਧਕਾਰ ਵਿਚ ਸੁੱਟਣ ਦੇ ਕੰਮ ਹੀ ਕੀਤੇ ਹਨ। ਇਸ ਸਰਕਾਰ ਨੇ ਹੱਕ ਮੰਗਦੇ ਦੇਸ਼ ਦੇ ਕਿਸਾਨਾਂ ਨੂੰ ਸੜਕਾਂ ਉੱਤੇ ਰੋਲਿਆ।ਕਿਸਾਨਾਂ ਦੀਆਂ ਮੰਗਾਂ ਮੰਨਕੇ ਉਹਨਾਂ ਨੂੰ ਪੂਰਾ ਨਹੀਂ ਕੀਤਾ।
ਮਜਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਚਾਰ ਕਿਰਤ ਕੋਡ ਲਿਆਂਦੇ।ਜਨਤਕ ਜਾਇਦਾਦਾਂ ਨੂੰ ਆਪਣੇ ਚਹੇਤੇ ਕਾਰਪੋਰੇਟਰਾਂ ਕੋਲ ਕੌਡੀਆਂ ਦੇ ਭਾਅ ਵੇਚਿਆ। ਮੋਦੀ ਸਰਕਾਰ ਦੀ ਅਲੋਚਨਾ ਕਰਨ ਵਾਲੇ ਪੱਤਰਕਾਰਾਂ, ਕਾਰਕੁਨਾਂ, ਬੁੱਧੀਜੀਵੀਆਂ, ਲੇਖਕਾਂ,ਆਗੂਆਂ ਅਤੇ ਵਕੀਲਾਂ ਨੂੰ ਸੰਗੀਨ ਅਪਰਾਧਕ ਧਰਾਵਾਂ ਲਾਕੇ ਜੇਹਲਾਂ ਵਿਚ ਸੁੱਟਿਆ ਗਿਆ। ਇਹ ਸਰਕਾਰ ਦਲਿਤਾਂ, ਔਰਤਾਂ, ਆਦਿਵਾਸੀਆਂ, ਘੱਟਗਿਣਤੀਆਂ  ਦੇ ਵਿਰੋਧੀ ਫਾਸ਼ੀਵਾਦੀ ਸਰਕਾਰ ਹੈ। ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਹਰਾਉਣਾ ਜਰੂਰੀ ਹੈ। ਭਾਵੇਂ ਵਿਰੋਧੀ ਪਾਰਟੀਆਂ ਵੀ ਕਾਰਪੋਰੇਟਰਾਂ ਦੀਆਂ ਨੀਤੀਆਂ ਲਾਗੂ ਕਰਨ ਵਾਲੀਆਂ ਹਨ ਪਰ ਫੌਰੀ ਫਾਸ਼ੀਵਾਦੀ ਖਤਰਾ ਭਾਰਤੀ ਜਨਤਾ ਪਾਰਟੀ ਤੋਂ ਹੈ ਜੋ ਸ਼ਰੇਆਮ ਸੰਵਿਧਾਨ ਨੂੰ ਬਦਲਣ ਅਤੇ ਰਾਖਵਾਂਕਰਨ ਖਤਮ ਕਰਨ ਦੇ ਐਲਾਨ ਕਰਦੀ ਆ ਰਹੀ ਹੈ।
ਉਹਨਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਉਹ ਬੇਝਿਜਕ ਹੋਕੇ ਉਹਨਾਂ ਦੀ ਕਾਰਗੁਜ਼ਾਰੀ ਬਾਰੇ ਸਵਾਲ ਕਰਨ।ਉਹਨਾਂ ਕਿਹਾ ਕਿ ਲੋਕਾਂ ਨੂੰ ਉਹਨਾਂ ਦੇ ਹੱਕਾਂ ਦੀ ਪ੍ਰਾਪਤੀ ਸਿਰਫ ਸੰਘਰਸ਼ਾਂ ਰਾਹੀਂ ਹੀ ਹੋ ਸਕਦੀ ਹੈ ਅਤੇ ਲੋਕ ਇਸ ਲੋਕ ਵਿਰੋਧੀ ਰਾਜਸੀ-ਆਰਥਿਕ ਪ੍ਰਬੰਧ ਨੂੰ ਬਦਲਣ ਦੀ ਜਿੰਮੇਵਾਰੀ ਨਿਭਾਉਣ ਦੀ ਤਿਆਰੀ ਜਾਰੀ ਰੱਖਣ। ਇਸ ਮੌਕੇ ਬੀਬੀ ਗੁਰਬਖਸ਼ ਕੌਰ ਸੰਘਾ ਅਤੇ ਕਮਲਜੀਤ ਸਨਾਵਾ ਪਾਰਟੀ ਆਗੂਆਂ ਨੇ ਵੀ ਸੰਬੋਧਨ ਕੀਤਾ।