
ਦਸਵੇਂ ਪਾਤਸ਼ਾਹ ਧੰਨ- ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 17 ਜਨਵਰੀ ਨੂੰ
ਮਾਹਿਲਪੁਰ, (8 ਜਨਵਰੀ) ਧੰਨ- ਧੰਨ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਆਸ਼ਰਮ ਡੇਰਾ ਪ੍ਰੇਮਸਰ ਪਿੰਡ ਬਾੜੀਆ ਕਲਾਂ ਵਿਖੇ ਧਾਰਮਿਕ ਸਮਾਗਮ 17 ਜਨਵਰੀ ਦਿਨ ਬੁੱਧਵਾਰ ਨੂੰ ਹੋ ਰਿਹਾ ਹੈl
ਮਾਹਿਲਪੁਰ, (8 ਜਨਵਰੀ) ਧੰਨ- ਧੰਨ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਆਸ਼ਰਮ ਡੇਰਾ ਪ੍ਰੇਮਸਰ ਪਿੰਡ ਬਾੜੀਆ ਕਲਾਂ ਵਿਖੇ ਧਾਰਮਿਕ ਸਮਾਗਮ 17 ਜਨਵਰੀ ਦਿਨ ਬੁੱਧਵਾਰ ਨੂੰ ਹੋ ਰਿਹਾ ਹੈl ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਆਸ਼ਰਮ ਦੇ ਸੰਚਾਲਕ ਸੰਤ ਬਾਬਾ ਪ੍ਰੀਤਮ ਸਿੰਘ ਜੀ ਨੇ ਦੱਸਿਆ ਕਿ 15 ਜਨਵਰੀ ਦਿਨ ਸੋਮਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨਾਂ ਦੇ ਭੋਗ 17 ਜਨਵਰੀ ਦਿਨ ਬੁੱਧਵਾਰ ਨੂੰ ਪੈਣਗੇl
ਪਾਠ ਦੇ ਭੋਗ ਤੋਂ ਬਾਅਦ ਰਾਗੀ ਸਿੰਘ ਕਥਾ ਕੀਰਤਨ ਕਰਦੇ ਹੋਏ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਜੀਵਨ ਅਤੇ ਉਹਨਾਂ ਦੇ ਸਿਧਾਂਤਾਂ ਤੋਂ ਸਿੱਖ ਸੰਗਤਾਂ ਨੂੰ ਜਾਣੂ ਕਰਵਾਉਣਗੇl ਗੁਰੂ ਦਾ ਲੰਗਰ ਅਟੁੱਟ ਚੱਲੇਗਾl ਇਸ ਮੌਕੇ ਉਹਨਾਂ ਪਿੰਡ ਬਾੜੀਆ ਕਲਾਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨl ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਸੰਗਤਾਂ ਨੂੰ ਧੰਨ- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਨਾਲ ਜੋੜਨਾ ਹੈl ਇਸ ਦੇ ਨਾਲ ਹੀ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਉਣਾ ਹੈl
