ਐਚ.ਆਈ. ਵੀ. - ਏਡਜ਼ ਰੋਕਥਾਮ ਅਤੇ ਕੰਟਰੋਲ ਐਕਟ ਸਬੰਧੀ ਕਰਵਾਈ ਵਰਕਸ਼ਾਪ

ਪਟਿਆਲਾ, 9 ਜਨਵਰੀ - ਸਿਵਲ ਸਰਜਨ ਡਾ. ਰਮਿੰਦਰ ਕੌਰ ਅਤੇ ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਏ.ਆਰ.ਟੀ.ਸੈਂਟਰ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਮਾਤਾ ਕੁਸ਼ਲਿਆ ਹਸਪਤਾਲ ਦੇ ਕਾਨਫਰੰਸ ਹਾਲ ਵਿੱਖੇ ਐਚ.ਆਈ.ਵੀ./ ਏਡਜ਼ ਰੋਕਥਾਮ ਅਤੇ ਕੰਟਰੋਲ ਐਕਟ 2017 ਸਬੰਧੀ ਵਰਕਸ਼ਾਪ ਕਰਵਾਈ ਗਈ।

ਐਡਵੋਕੇਟ ਬਿਪਨ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਐਚ. ਆਈ. ਵੀ. ਤੋਂ ਪ੍ਰਭਾਵਿਤ ਅਤੇ ਉਹਨਾਂ ਨਾਲ ਰਹਿ ਰਹੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਬਣਾਏ ਐਕਟ ਅਧੀਨ ਦਿਸ਼ਾ ਨਿਰਦੇਸ਼ਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਡਿਪਟੀ ਡਾਇਰੈਕਟਰ ਡਾਕਟਰ ਹਰਿੰਦਰਬੀਰ ਕੌਰ ਅਤੇ ਸਹਾਇਕ ਡਾਇਰੈਕਟਰ ਪੂਰਨਿਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਐਚ. ਆਈ. ਵੀ. ਤੋਂ ਪ੍ਰਭਾਵਿਤ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਐਚ. ਆਈ. ਵੀ. / ਏਡਜ਼ ਕੰਟਰੋਲ ਅਤੇ ਕੰਟਰੋਲ ਐਕਟ 2017 ਦੇ ਅਧੀਨ ਸ਼ਿਕਾਇਤ ਅਫਸਰ ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਬਿਨਾਂ ਕਿਸੇ ਭੇਦਭਾਵ ਦੇ ਐਚ. ਆਈ. ਵੀ. ਤੋਂ ਪ੍ਰਭਾਵਿਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਨ ਕੀਤਾ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪੰਜ ਜ਼ਿਲਿਆਂ ਪਟਿਆਲਾ, ਸੰਗਰੂਰ, ਬਰਨਾਲਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਲਈ ਸਿਵਲ ਸਰਜਨ ਪਟਿਆਲਾ ਨੂੰ ਓਮਬਡਸਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਏਡਜ਼ ਕੰਟਰੋਲ ਅਫਸਰ ਡਾਕਟਰ ਗੁਰਪ੍ਰੀਤ ਨਾਗਰਾ, ਮੈਡੀਕਲ ਅਫਸਰ ਏ.ਆਰ.ਟੀ.ਸੈਂਟਰ ਰਜਿੰਦਰਾ ਹਸਪਤਾਲ ਡਾਕਟਰ ਕ੍ਰਿਸ਼ਨ ਸਿੰਘ, ਦਿਸ਼ਾ ਕਲਸਟਰ ਤੋਂ ਨਿਤਿਨ ਚਾਂਦਲਾ ਤੇ ਡਾਕਟਰ ਅਮਨਦੀਪ ਕੌਰ ਅਤੇ ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਮੌਜੂਦ ਰਹੇ।