ਤੀਜ ਦਾ ਤਿਉਹਾਰ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ

ਗੜ੍ਹਸ਼ੰਕਰ- ਵਿੱਚ ਧੂਮ -ਧਾਮ ਨਾਲ ਮਨਾਇਆ ਗਿਆ । ਇਸ ਤਿਉਹਾਰ ਨੂੰ ਪੰਜਾਬੀ ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਜਿਉਂਦਾ ਰੱਖਣ ਲਈ ਮਨਾਇਆ ਜਾਂਦਾ ਹੈ। ਇਸ ਕਾਰਜਕ੍ਰਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸਾਹਿਬਾ ਸ੍ਰੀਮਤੀ ਜਸਪ੍ਰੀਤ ਕੌਰ ਜੀ ਨੇ ਕੀਤੀ।

ਗੜ੍ਹਸ਼ੰਕਰ- ਵਿੱਚ ਧੂਮ -ਧਾਮ ਨਾਲ ਮਨਾਇਆ ਗਿਆ । ਇਸ ਤਿਉਹਾਰ ਨੂੰ ਪੰਜਾਬੀ ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਜਿਉਂਦਾ ਰੱਖਣ ਲਈ ਮਨਾਇਆ ਜਾਂਦਾ ਹੈ। ਇਸ ਕਾਰਜਕ੍ਰਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸਾਹਿਬਾ ਸ੍ਰੀਮਤੀ ਜਸਪ੍ਰੀਤ ਕੌਰ ਜੀ ਨੇ ਕੀਤੀ। 
ਵਿਦਿਆਰਥਣਾਂ ਨੇ ਰੰਗ ਬਿਰੰਗੇ ਪਹਿਰਾਵੇ ਪਾ ਕੇ ਗਿੱਧਾ, ਭੰਗੜਾ, ਲੋਕ ਗੀਤ ਤੇ ਕਵਿਤਾਵਾਂ ਰਾਹੀਂ ਤੀਜ ਦੀ ਮਹੱਤਤਾ ਨੂੰ ਦਰਸਾਇਆ  ਅਤੇ ਮਹਿੰਦੀ ਮੁਕਾਬਲਿਆਂ ਦਾ ਵੀ ਆਯੋਜਨ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਮਹਿੰਦੀ ਲਗਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
 ਸਕੂਲ ਦੇ ਅਧਿਆਪਕਾਂ  ਨੇ ਵੀ ਸਮਾਗਮ ਵਿੱਚ  ਵੱਧ ਚੜ੍ਹ ਕੇ ਭਾਗ ਲਿਆ ਅਤੇ ਬੱਚਿਆਂ ਦੇ ਪ੍ਰਦਰਸ਼ਨਾਂ ਦੀ ਸ਼ਲਾਘਾ ਕੀਤੀ। ਸਕੂਲ ਵਿੱਚ ਪ੍ਰਿੰਸੀਪਲ ਸਾਹਿਬਾ  ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੀਜ ਸਾਡੀ ਪੰਜਾਬੀ ਸੱਭਿਆਚਾਰ ਦੀ ਅਨੋਖੀ ਪਹਿਚਾਣ ਹੈ। ਅਸੀਂ ਇਸ ਤਰ੍ਹਾਂ ਦੇ ਤਿਉਹਾਰ ਮਨਾ ਕੇ ਬੱਚਿਆਂ ਵਿੱਚ ਸੱਭਿਆਚਾਰਕ ਚੇਤਨਾ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।