ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ 17 ਜੂਨ ਨੂੰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੂਨ: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 17-06-2025 ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮਿਤੀ 17-06-2025 (ਮੰਗਲਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਡੈਨੋਨ ਨਟੂਰਿਸ਼ਾ ਵੱਲੋਂ ਟ੍ਰੇਨੀ/ਮਸ਼ੀਨ ਓਪਰੇਟਰ ਦੀ ਆਸਾਮੀ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ 25000/- (ਸੀਟੀਸੀ) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਲਾਲੜੂ, ਜਿਲ੍ਹਾ ਐਸ.ਏ.ਐਸ ਨਗਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਿਰਫ ਲੜਕੇ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 19 ਤੋਂ 23 ਸਾਲ ਤੱਕ ਹੋਵੇਗੀ ਅਤੇ ਘੱਟੋ ਘੱਟ ਯੋਗਤਾ ਬਾਰਵ੍ਹੀ (65% and above) ਪਾਸ ਲੋੜੀਂਦੀ ਹੈ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।