67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲੇ ਦਾ ਫਾਈਨਲ ਅੱਜ
ਪਟਿਆਲਾ 10 ਜਨਵਰੀ - 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦਾ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਆਪਣੇ ਆਖਰੀ ਪੜਾਅ 'ਤੇ ਪਹੁੰਚ ਚੁੱਕਾ ਹੈ। ਦੇਸ਼ ਦੇ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਪਹੁੰਚੀਆਂ 30 ਟੀਮਾਂ ਨੇ ਟੂਰਨਾਮੈਂਟ ਵਿੱਚ ਭਾਗ ਲਿਆ। ਫਾਈਨਲ ਵਿੱਚ ਪਹੁੰਚਣ ਵਾਲੀਆਂ ਦੋ ਟੀਮਾਂ ਦਾ ਮੁਕਾਬਲਾ 11 ਜਨਵਰੀ ਨੂੰ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਦੇ ਬਾਸਕਟਬਾਲ ਕੋਰਟ ਵਿੱਚ ਹੋਵੇਗਾ।

ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ ਪਟਿਆਲਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਕੁਆਲੀਫਾਈਡ ਰੈਫਰੀ ਹਨ ਜੋ ਕਿ ਮੈਚਾਂ ਵਿੱਚ ਨਿਰਪੱਖ ਫੈਸਲੇ ਦੇ ਕੇ ਵਧੀਆ ਢੰਗ ਨਾਲ ਟੂਰਨਾਮੈਂਟ ਦੇ ਆਯੋਜਨ ਵਿੱਚ ਯੋਗਦਾਨ ਦੇ ਰਹੇ ਹਨ। ਇਸ ਮੌਕੇ ਪੱਛਮੀ ਬੰਗਾਲ ਦੇ ਕੋਚ ਅਤੇ ਟੀਮ ਮੈਨੇਜਰ ਸੋਮਨਾਥ ਪਾਲ ਅਤੇ ਗੌਤਮ ਸਾਹਾ ਨੇ ਦੱਸਿਆ ਕਿ ਪਟਿਆਲਾ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਮੇਜਬਾਨ ਪੰਜਾਬ ਵੱਲੋਂ ਟੀਮਾਂ ਦਾ ਸਵਾਗਤ ਸ਼ਾਨਦਾਰ ਢੰਗ ਨਾਲ ਕੀਤਾ ਗਿਆ। ਰਹਿਣ ਲਈ, ਖਾਣੇ ਲਈ, ਇੱਕ ਥਾਂ ਤੋਂ ਦੂਜੀ ਥਾਂ ਤੇ ਜਾਣ ਲਈ ਟਰਾਂਸਪੋਰਟ ਅਤੇ ਪਟਿਆਲਾ ਸ਼ਹਿਰ ਦੇ ਨੇਤਾ ਜੀ ਸ਼ੁਭਾਸ਼ ਚੰਦਰ ਬੋਸ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ ਵਿਖੇ ਦੌਰਾ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ ਨੇ ਕਿਹਾ ਕਿ ਕੁਆਰਟਰ ਫਾਈਨਲ ਵਿੱਚ ਪੰਜਾਬ ਨੇ ਚੰਡੀਗੜ੍ਹ ਨੂੰ 96-56 ਅੰਕਾਂ ਨਾਲ ਹਰਾਇਆ। ਦਿੱਲੀ ਨੇ ਰਾਜਸਥਾਨ ਨੂੰ 77-76 ਅੰਕਾਂ ਨਾਲ ਹਰਾਇਆ। ਹਰਿਆਣਾ ਨੇ ਝਾਰਖੰਡ ਨੂੰ 66-49 ਅੰਕਾਂ ਨਾਲ ਹਰਾਇਆ। ਇੰਟਰਨੈਸ਼ਨਲ ਬੋਰਡ ਸਕੂਲ ਸਪੋਰਟਸ ਆਰਗੇਨਾਈਜ਼ੇਸ਼ਨ ਨੇ ਤਮਿਲਨਾਡੂ ਨੂੰ 72-61 ਅੰਕਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ।