ਸਕੂਲ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ

ਕੁਰਾਲੀ, 13 ਜਨਵਰੀ - ਬਰੁੱਕਫੀਲਡ ਇੰਟਰਨੈਸ਼ਨਲ ਸਕੂਲ, ਕੁਰਾਲੀ ਵਿਖੇ ਲੋਹੜੀ ਦਾ ਤਿਉਹਾਰ ਪੂਰੀ ਧੂਮ ਧਾਮ ਨਾਲ ਮਣਾਇਆ ਗਿਆ। ਇਸ ਮੌਕੇ ਸਕੂਲ ਦੇ ਮੁਖੀ ਮਾਨਵ ਸਿੰਗਲਾ ਵਲੋਂ ਲੋਹੜੀ ਦਾ ਭੁੱਗਾ ਜਲਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸਦਾ ਵਿਦਿਆਰਥੀ ਅਤੇ ਸਮੂਹ ਸਟਾਫ਼ ਵਲੋਂ ਅੱਗ ਦੇ ਦੁਆਲੇ ਬੈਠ ਕੇ ਆਨੰਦ ਮਾਣਿਆ ਗਿਆ।

ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਦੇ ਹੀਰੋ ਦੁੱਲਾ ਭੱਟੀ ਦੀ ਯਾਦ ਵਿਚ ਸੁੰਦਰ ਮੁੰਦਰੀਏ ਗੀਤ ਗਾ ਕੇ ਉਸ ਮਹਾਨ ਵਿਅਕਤੀ ਨੂੰ ਯਾਦ ਕੀਤਾ ਜਿਸ ਨੇ ਗ਼ਰੀਬਾਂ ਦੀ ਭਲਾਈ ਲਈ ਅਣਥੱਕ ਕੰਮ ਕੀਤੇ। ਵਿਦਿਆਰਥੀਆਂ ਵਿਚ ਮੂੰਗਫਲੀ, ਰਿਉੜੀਆਂ ਅਤੇ ਗੱਚਕ ਆਦਿ ਵੀ ਵੰਡੀ ਗਈ।