ਕੁੜੀਆਂ ਦੀ ਲੋਹੜੀ ਮਨਾਈ

ਐਸ ਏ ਐਸ ਨਗਰ, 13 ਜਨਵਰੀ - ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਸਲਾਈ ਸੈਂਟਰ ਅਤੇ ਬਿਊਟੀ ਪਾਰਲਰ ਸੈਂਟਰ ਪਿੰਡ ਸੋਹਾਣਾ ਵਿਖੇ ਲੋਹੜੀ ਦੇ ਤਿਉਹਾਰ ਤੇ ਕੁੜੀਆਂ ਦੀ ਲੋਹੜੀ ਮਨਾਉਂਦਿਆਂ ਪਿੰਡ ਸੋਹਾਣਾਂ ਦੇ ਪਾਰਕ ਵਿੱਚ ਲੋੜਵੰਦ ਪਰਿਵਾਰਾਂ ਦੀ ਲੜਕੀਆਂ ਨਾਲ ਲੋਹੜੀ ਮਨਾਈ ਗਈ।

ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਸ੍ਰੀ ਕੇ ਕੇ ਸੈਣੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਮਾਜ ਨੂੰ ਰਲ ਮਿਲ ਕੇ ਲੜਕੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਲੜਕੀਆਂ ਦੀ ਤਰੱਕੀ ਲਈ ਉਹਨਾਂ ਨੂੰ ਪੜ੍ਹਾਉਣਾ, ਟੈਕਨੀਕਲ ਸਿਖਿਆ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਮਾਜ ਵਿੱਚ ਦਹੇਜ ਪ੍ਰਥਾ ਨੂੰ ਖਤਮ ਕਰਨ ਵਾਸਤੇ ਲੜਕੀਆਂ ਦਾ ਪੜ੍ਹਨਾ ਬਹੁਤ ਜਰੂਰੀ ਹੈ।

ਇਸ ਮੌਕੇ ਸੁਸਾਇਟੀ ਵੱਲੋਂ ਲੜਕੀਆਂ ਨੂੰ ਲਾਲ ਚੁੰਨੀਆਂ ਅਤੇ ਹੋਰ ਉਪਹਾਰ ਦਿੱਤੇ ਗਏ ਅਤੇ ਮੰਗਫਲੀਆਂ, ਰਿਉੜੀਆਂ ਵੰਡੀਆਂ ਗਈਆਂ। ਇਸ ਮੌਕੇ ਪ੍ਰਧਾਨ ਸੰਜੀਵ ਰਾਵੜਾ, ਟੀਚਰ ਸਿਮਰਨ, ਸ਼ਗਨ, ਮੇਘਾ ਕੈਰਨ ਵੀ ਹਾਜਿਰ ਸਨ।