ਸੀ ਜੀ ਸੀ ਝੰਜੇੜੀ ਦੇ ਐਨ.ਸੀ.ਸੀ ਵਿੰਗ ਨੇ ਰਾਸ਼ਟਰੀ ਫ਼ੌਜ ਦਿਵਸ ਮਨਾਇਆ ਗਿਆ
ਐਸ ਏ ਐਸ ਨਗਰ, 16 ਜਨਵਰੀ - ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਦੇ ਐਨ. ਸੀ. ਸੀ ਵਿੰਗ ਵੱਲੋਂ ਦੇਸ਼ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਵੀਰ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਕੈਂਪਸ ਵਿਚ ਰਾਸ਼ਟਰੀ ਫ਼ੌਜ ਦਿਵਸ ਮਨਾਇਆ ਗਿਆ।
ਐਸ ਏ ਐਸ ਨਗਰ, 16 ਜਨਵਰੀ - ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਦੇ ਐਨ. ਸੀ. ਸੀ ਵਿੰਗ ਵੱਲੋਂ ਦੇਸ਼ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਵੀਰ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਕੈਂਪਸ ਵਿਚ ਰਾਸ਼ਟਰੀ ਫ਼ੌਜ ਦਿਵਸ ਮਨਾਇਆ ਗਿਆ।
ਇਸ ਮੌਕੇ ਦੇਸ਼ ਲਈ ਜਾਨਾਂ ਵਾਰਨ ਵਾਲੇ ਵੀਰ ਜਵਾਨਾਂ ਨੂੰ ਯਾਦ ਕਰਦਿਆਂ ਅਰਸ਼ ਧਾਲੀਵਾਲ ਨੇ ਕਿਹਾ ਕਿ ਰਾਸ਼ਟਰੀ ਫ਼ੌਜ ਦਿਵਸ ਫ਼ੌਜੀਆਂ ਵੱਲੋਂ ਆਪਣੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਯਾਦ ਵਿਚ ਮਨਾਇਆਂ ਜਾਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਵੀ ਉਨ੍ਹਾਂ ਮਹਾਨ ਸਪੂਤਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ।
ਕੈਂਪਸ ਡਾਇਰੈਕਟਰ ਡਾ. ਨੀਰਜ ਸ਼ਰਮਾ ਨੇ ਐਨ. ਸੀ. ਸੀ ਦੇ ਕੈਡਿਟਾਂ ਅਤੇ ਸਮੂਹ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਲਈ ਅੱਗੇ ਆਉਣ ਅਤੇ ਫ਼ੌਜ ਵਿਚ ਭਰਤੀ ਹੋਣ ਦੀ ਪ੍ਰੇਰਨਾ ਦਿਤੀ। ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਫ਼ੌਜ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਪੰਜਾਬੀਆਂ ਨੇ ਸਦਾ ਹੀ ਦੇਸ਼ ਦੀ ਸੁਰਖਿਆ ਵਾਸਤੇ ਸਭ ਤੋਂ ਵੱਧ ਹਿੱਸਾ ਪਾਇਆਂ ਹੈ ਪਰ ਪਿਛਲੇ ਥੋੜੇ ਸਮੇਂ ਤੋਂ ਇਹ ਦੇਖਣ ਨੂੰ ਮਿਲ ਰਿਹਾ ਹੈ ਕਿ ਪੰਜਾਬ ਦੇ ਨੌਜਵਾਨ ਫ਼ੌਜ ਵਿਚ ਜਾਣ ਤੋਂ ਕਤਰਾਉਣ ਲੱਗੇ ਹਨ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਗੀਤ ਗਾਏ ਗਏ ਅਤੇ ਨਾਚ, ਕੀਤਾ ਗਿਆ। ਸਮਾਗਮ ਦੇ ਅੰਤ ਵਿਚ 2 ਮਿੰਟ ਦਾ ਮੌਨ ਰੱਖ ਕੇ ਦੇਸ਼ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਜਵਾਨਾਂ ਨੂੰ ਯਾਦ ਕੀਤਾ ਗਿਆ।