
ਦੱਖਣ ਹਰਿਆਣਾ ਲਈ ਮੁਆਵਜਾ ਪੋਰਟਲ ਖੋਲਣ 'ਤੇ ਸਿਹਤ ਮੰਤਰੀ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਚੰਡੀਗੜ੍ਹ, 4 ਸਤੰਬਰ-ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਖਣੀ ਹਰਿਆਣਾ ਦੇ ਕਿਸਾਨਾਂ ਲਈ ਮੁਆਵਜਾ ਪੋਰਟਲ ਖੋਲਣ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ।
ਚੰਡੀਗੜ੍ਹ, 4 ਸਤੰਬਰ-ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਖਣੀ ਹਰਿਆਣਾ ਦੇ ਕਿਸਾਨਾਂ ਲਈ ਮੁਆਵਜਾ ਪੋਰਟਲ ਖੋਲਣ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ।
ਉਨ੍ਹਾਂ ਨੇ ਕੱਲ ਹੀ ਮੁੱਖ ਮੰਤਰੀ ਨੂੰ ਇਸ ਸਬੰਧ ਵਿੱਚ ਪੱਤਰ ਲਿੱਖ ਕੇ ਅਪੀਲ ਕੀਤੀ ਸੀ ਕਿ ਇਸ ਵਾਰ ਸੂਬੇ ਵਿੱਚ ਬਹੁਤਾ ਬਰਸਾਤ ਹੋਈ ਹੈ ਜਿਸ ਦੇ ਕਾਰਨ ਦੱਖਣੀ ਹਰਿਆਣਾ ਦੇ ਕਈ ਜ਼ਿਲ੍ਹਾਂ ਵਿੱਚ ਚਾਲੂ ਮੌਨਸੂਨ ਦੇ ਮੌਸਮ ਵਿੱਚ ਕਿਸਾਨਾਂ ਦੀ ਕਪਾਸ ਅਤੇ ਬਾਜਰਾ ਜਿਹੀ ਮੁੱਖ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ। ਫਸਲਾਂ ਨੂੰ ਹੋਏ ਨੁਕਸਾਨ ਦੀ ਰਿਪੋਰਟ ਅਪਲੋਡ ਕਰਨ ਲਈ ਮੁਆਵਜਾ ਦੀ ਰਿਪੋਰਟ ਦੇਣ ਲਈ ਮੁਆਵਜਾ ਪੋਰਟਲ ਖੋਲਣਾ ਜਰੂਰੀ ਹੈ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਉੱਚੀਤ ਮੁਆਵਜਾ ਦਿੱਤਾ ਜਾ ਸਕੇ।
ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦੀ ਅਪੀਲ ਨੂੰ ਤੁਰੰਤ ਮੰਨਦੇ ਹੋਏ ਹੋਰ ਜ਼ਿਲ੍ਹਿਆਂ ਦੀ ਭਾਂਤੀ ਮਹਿੰਦਰਗੜ੍ਹ, ਭਿਵਾਨੀ ਅਤੇ ਸਿਰਸਾ ਵਿੱਚ ਵੀ ਕਿਸਾਨਾਂ ਲਈ ਮੁਆਵਜਾ ਪੋਰਟਲ ਖੋਲਣ ਦੇ ਨਿਰਦੇਸ਼ ਦਿੱਤੇ ਅਤੇ ਇਹ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਲਈ ਉਨ੍ਹਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮੌਜ਼ੂਦਾ ਵਿੱਚ ਕਿਸਾਨਾਂ ਦੇ ਸੱਚੇ ਹਿਤੈਸ਼ੀ ਹਨ।
