ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਹੋਏ ਵੱਖ-ਵੱਖ ਗੁਰੂਘਰਾਂ ਵਿੱਚ ਨਤਮਸਤਕ
ਐਸ ਏ ਐਸ ਨਗਰ, 17 ਜਨਵਰੀ - ਅੱਜ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਖ ਵੱਖ ਗੁਰੂਘਰਾਂ ਵਿੱਚ ਨਤਮਸਤਕ ਹੋਏ। ਇਸ ਦੌਰਾਨ ਗੁਰਦੁਆਰਾ ਫੇਜ਼-1, ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੇਜ਼-4, ਗੁਰਦੁਆਰਾ ਸਿੰਘ ਸਭਾ ਫੇਜ਼- 11 ਸਮੇਤ ਵੱਖ ਵੱਖ ਗਰੂਘਰਾਂ ਵਿੱਚ ਚਲ ਰਹੇ ਸਮਾਗਮਾਂ ਦੌਰਾਨ ਹਾਜ਼ਰੀ ਲਗਵਾਈ।

ਇਸ ਮੌਕੇ ਸz. ਕੁਲਵੰਤ ਸਿੰਘ ਨੇ ਕਿਹਾ ਕਿ ਸਾਨੂੰ ਸਭਨਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਏ ਗਏ ਪੂਰਨਿਆਂ ਉੱਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਕਿ ਅਸੀਂ ਇੱਕ ਉਸਾਰੂ ਸਮਾਜ ਦੀ ਸਿਰਜਣਾ ਸਹੀ ਮਾਇਨਿਆਂ ਦੇ ਵਿੱਚ ਕਰ ਸਕੀਏ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਪਹਿਲਾਂ ਆਪਣੇ ਪਿਤਾ, ਫਿਰ ਆਪਣੇ ਚਾਰੇ ਸਾਹਿਬਜ਼ਾਦਿਆਂ ਨੂੰ ਅਤੇ ਮਾਤਾ ਗੁਜਰੀ ਜੀ ਨੂੰ ਕੁਰਬਾਨ ਕਰ ਦਿੱਤਾ ਅਤੇ ਇਸ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।
ਉਹਨਾਂ ਕਿਹਾ ਕਿ ਅੱਜ ਸਿੱਖ ਕੌਮ ਦੁਨੀਆਂ ਦੇ ਹਰ ਕੋਨੇ ਵਿੱਚ ਸਫਲਤਾ ਦੇ ਨਿਤ ਨਵੇਂ ਦਿਸਹਿਦੇ ਸਿਰਜ ਰਹੀ ਹੈ। ਸਿੱਖਾਂ ਦੇ ਵਿੱਚ ਪਾਈ ਜਾ ਰਹੀ ਨਿਮਰਤਾ ਅਤੇ ਬਹਾਦਰੀ ਦੀ ਮਿਸਾਲ ਦੁਨੀਆਂ ਦੇ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੀ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਹਰਕਵਲ ਸਿੰਘ ਕੰਗ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਬਾਦਲ, ਕੁਲਦੀਪ ਸਿੰਘ ਸਮਾਣਾ, ਕੌਂਸਲਰ ਗੁਰਮੀਤ ਕੌਰ ਕੌਰ ਸੈਣੀ, ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਬੜਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਜਸਪਾਲ ਮਟੌਰ, ਆਰ.ਪੀ ਸ਼ਰਮਾ, ਗੁਰਮੁਖ ਸਿੰਘ ਸੋਹਲ, ਰਾਜੀਵ ਵਾਸਿਸਟ, ਗੁਰਮੇਲ ਸਿੰਘ, ਹਰਭਾਗ ਸਿੰਘ, ਨਿਰਵੈਲ ਸਿੰਘ, ਪ੍ਰਭਜੋਤ ਕੌਰ ਜੋਤੀ, ਬਲਜਿੰਦਰ ਸਿੰਘ ਬੇਦੀ, ਨਿਰਮਲ ਸਿੰਘ, ਮਨਮੋਹਨ ਸਿੰਘ, ਬਲਵੀਰ ਸਿੰਘ, ਰਾਵਿੰਦਰ ਸਿੰਘ, ਸਨੀ ਮੁਹਾਲੀ ਹਾਜਿਰ ਸਨ। ਵੀ ਹਾਜਿਰ ਸਨ।