ਨਵੇਂ ਸੈਸ਼ਨ ਦੀ ਆਰੰਭਤਾ ’ਤੇ ਖ਼ਾਲਸਾ ਕਾਲਜ ’ਚ ਅਰਦਾਸ ਸਮਾਗਮ

ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਸਮਾਗਮ ਕਰਵਾਇਆ ਗਿਆ। ਕਾਲਜ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ੍ਰੀ ਆਨੰਦ ਸਾਹਿਬ ਜੀ ਦੀ ਬਾਣੀ ਦੇ ਜਾਪ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਸਮਾਗਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ। ਇਸ ਮੌਕੇ ਪ੍ਰੋ. ਰਾਏਦੀਪ ਸਿੰਘ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਵਿਚ ਜੀ ਆਇਆਂ ਨੂੰ ਆਖਦਿਆਂ ਸਖ਼ਤ ਮਿਹਨਤ ਕਰਨ ਅਤੇ ਅਨੁਸਾਸ਼ਨ ਵਿਚ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।