
ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਸਕੂਲ ਖੇਡਾਂ ’ਚ ਕਾਂਸੀ ਦਾ ਮੈਡਲ ਜਿੱਤਿਆ
ਪਟਿਆਲਾ, 20 ਜਨਵਰੀ - ਸ਼ਹੀਦ ਊਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੀਆਂ ਦੋ ਵਿਦਿਆਰਥਣਾਂ ਨੇ ਨੈਸ਼ਨਲ ਸਕੂਲ ਖੇਡਾਂ 2023-24 ਦੇ ਸਾਫਟਬਾਲ ਟੀਮ ਵਿੱਚ ਸ਼ਾਮਲ ਹੋ ਕੇ ਪੰਜਾਬ ਲਈ ਕਾਂਸੇ ਦਾ ਮੈਡਲ ਜਿੱਤਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਊਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੇ ਹੈੱਡ ਮਾਸਟਰ ਬੀਰਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਰਾਜਸਥਾਨ ਦੇ ਬੀਕਾਨੇਰ ਸ਼ਹਿਰ ਵਿਖੇ ਹੋਏ ਨੈਸ਼ਨਲ ਸਕੂਲ ਖੇਡਾਂ 2023-24 ਸਾਫਟਬਾਲ ਟੂਰਨਾਮੈਂਟ ਵਿੱਚ ਪੰਜਾਬ ਨੇ ਕਾਂਸੀ ਦਾ ਮੈਡਲ ਜਿੱਤਣ ਵਾਲੀ ਟੀਮ ਵਿੱਚ ਸਕੂਲ ਦੀਆਂ ਦੋ ਵਿਦਿਆਰਥਣਾਂ
ਪਟਿਆਲਾ, 20 ਜਨਵਰੀ - ਸ਼ਹੀਦ ਊਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੀਆਂ ਦੋ ਵਿਦਿਆਰਥਣਾਂ ਨੇ ਨੈਸ਼ਨਲ ਸਕੂਲ ਖੇਡਾਂ 2023-24 ਦੇ ਸਾਫਟਬਾਲ ਟੀਮ ਵਿੱਚ ਸ਼ਾਮਲ ਹੋ ਕੇ ਪੰਜਾਬ ਲਈ ਕਾਂਸੇ ਦਾ ਮੈਡਲ ਜਿੱਤਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਊਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੇ ਹੈੱਡ ਮਾਸਟਰ ਬੀਰਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਰਾਜਸਥਾਨ ਦੇ ਬੀਕਾਨੇਰ ਸ਼ਹਿਰ ਵਿਖੇ ਹੋਏ ਨੈਸ਼ਨਲ ਸਕੂਲ ਖੇਡਾਂ 2023-24 ਸਾਫਟਬਾਲ ਟੂਰਨਾਮੈਂਟ ਵਿੱਚ ਪੰਜਾਬ ਨੇ ਕਾਂਸੀ ਦਾ ਮੈਡਲ ਜਿੱਤਣ ਵਾਲੀ ਟੀਮ ਵਿੱਚ ਸਕੂਲ ਦੀਆਂ ਦੋ ਵਿਦਿਆਰਥਣਾਂ ਜਸਮੀਨ ਕੌਰ (ਨੌਵੀਂ) ਪੁੱਤਰੀ ਹਰਮੀਤ ਸਿੰਘ ਅਤੇ ਪ੍ਰਭਜੋਤ ਕੌਰ (ਦਸਵੀਂ) ਪੁੱਤਰੀ ਹਰਜੀਤ ਸਿੰਘ ਵੀ ਸ਼ਾਮਲ ਸਨ।
ਮੈਡਲ ਜਿੱਤਣ ਉਪਰੰਤ ਸਕੂਲ ਵਿੱਚ ਪਹੁੰਚਣ 'ਤੇ ਪਿੰਡ ਵਾਸੀਆਂ, ਸਕੂਲ ਦੇ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੇ ਵੀ ਵਿਦਿਆਰਥਣਾਂ ਅਤੇ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਗੌਰਵ ਡੀਪੀਈ ਨੂੰ ਮੁਬਾਰਕਬਾਦ ਦਿੱਤੀ। ਹੈੱਡ ਮਾਸਟਰ ਬੀਰਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪਟਿਆਲਾ ਹਰਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਨੇ ਵੀ ਵਿਦਿਆਰਥਣਾਂ, ਸਕੂਲ ਮੁਖੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
