ਪੰਚਾਇਤੀ ਜ਼ਮੀਨ ਨੂੰ ਲੈ ਕੇ ਬਜ਼ੁਰਗ ਨੂੰ ਕੁੱਟ ਕੁੱਟ ਕੇ ਮਾਰਿਆ, ਦੋਸ਼ੀ ਕਾਬੂ

ਪਟਿਆਲਾ, 30 ਅਗਸਤ - ਜ਼ਿਲ੍ਹੇ ਦੇ ਪਿੰਡ ਦੇਵੀ ਨਗਰ 'ਚ ਪੰਚਾਇਤੀ ਜ਼ਮੀਨ ਨੂੰ ਲੈ ਕੇ ਪਿਓ-ਪੁੱਤਰ ਨੇ ਇੱਕ ਬਜ਼ੁਰਗ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਹਮਲੇ 'ਚ ਜ਼ਖਮੀ ਹੋਏ ਬਜ਼ੁਰਗ ਸਵਰਨ ਸਿੰਘ ਨੂੰ ਰਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਮ੍ਰਿਤਕ ਦੇ ਪੁੱਤਰ ਅਮਰਜੀਤ ਸਿੰਘ ਦੇ ਬਿਆਨ ਦਰਜ ਕਰਕੇ ਕੁਲਦੀਪ ਸਿੰਘ ਅਤੇ ਉਸ ਦੇ ਪਿਤਾ ਮੁਖਵੀਰ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 ਅਮਰਜੀਤ ਸਿੰਘ ਦੇ ਬਿਆਨਾਂ ਅਨੁਸਾਰ ਉਸ ਨੇ ਪਿੰਡ ਦੀ ਪੰਚਾਇਤੀ ਜ਼ਮੀਨ ’ਤੇ ਤੂੜੀ ਦਾ ਢੇਰ ਲਾਇਆ ਹੋਇਆ ਸੀ, ਜਿੱਥੇ ਪਿੰਡ ਦੇ ਹੋਰ ਲੋਕਾਂ ਨੇ ਵੀ ਸਮਾਨ ਰੱਖਿਆ ਹੋਇਆ ਸੀ। ਮੁਖਵੀਰ ਸਿੰਘ ਦਾ ਲੜਕਾ ਇਸ ਥਾਂ ’ਤੇ ਸਟੇਡੀਅਮ ਬਣਾਉਣ ਦੀ ਗੱਲ ਕਰਦਾ ਸੀ। ਇਨ੍ਹਾਂ ਲੋਕਾਂ ਨੇ ਇਹ ਤਜਵੀਜ਼ ਕਈ ਵਾਰ ਪੰਚਾਇਤ ਵਿੱਚ ਰੱਖੀ ਸੀ। ਮੁਖਵੀਰ ਸਿੰਘ ਦੇ ਪੁੱਤਰ ਨੇ ਤੂੜੀ ਦਾ ਢੇਰ ਖ਼ਰਾਬ ਕਰ ਦਿੱਤਾ। ਬੁੱਧਵਾਰ ਸ਼ਾਮ ਨੂੰ ਜਦੋਂ ਮ੍ਰਿਤਕ ਸਵਰਨ ਸਿੰਘ ਨੇ ਮੁਖਵੀਰ ਸਿੰਘ ਨੂੰ  ਉਸਦੇ ਪੁੱਤਰ ਦੀ ਹਰਕਤ ਬਾਰੇ ਸ਼ਿਕਾਇਤ ਕੀਤੀ ਤਾਂ ਦੋਵਾਂ ਵਿਚਾਲੇ ਤੂੰ-ਤੂੰ ਮੈਂ-ਮੈਂ ਹੋ ਗਈ, ਏਨੇ ਨੂੰ ਉਥੇ ਕੁਲਦੀਪ ਪਹੁੰਚ ਗਿਆ ਜਿਸਨੇ ਸਵਰਨ ਸਿੰਘ 'ਤੇ ਸੋਟੀਆਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਹਸਪਤਾਲ ਵਿੱਚ ਸਵਰਨ ਸਿੰਘ ਦੀ ਮੌਤ ਹੋ ਗਈ। ਪਸਿਆਣਾ ਥਾਣੇ ਦੇ ਐਸ ਐੱਚ ਓ ਕਰਨਵੀਰ ਸਿੰਘ ਨੇ ਦੱਸਿਆ ਹੈ ਕਿ ਕਤਲ ਦਾ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।