ਪਿੰਡ ਦਿਆਲਾਂ ਵਿਖੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
ਸੜੋਆ - ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਵਿਕਾਸ ਕਾਰਜਾਂ ਦੀਆਂ ਲੀਹਾਂ ਤੇ ਦੌੜ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਚੌਰ ਹਲਕੇ ਦੀ ਵਿਧਾਇਕ ਸੰਤੋਸ਼ ਕਟਾਰੀਆ ਨੇ ਬਲਾਕ ਸੜੋਆ ਦੇ ਪਿੰਡ ਦਿਆਲਾਂ ਵਿਖੇ ਨਵੀਆਂ ਬਣੀਆਂ ਗਲੀਆਂ ਤੇ ਨਾਲੀਆਂ ਦਾ ਉਦਘਾਟਨ ਕਰਨ ਵੇਲੇ ਕੀਤਾ। ਉਹਨਾਂ ਪਿੰਡ ਦਿਆਲਾਂ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਵਿੱਚ ਅਗਰ ਤੁਹਾਨੂੰ ਕੋਈ ਵਿਕਾਸ ਕਾਰਜਾਂ ਸੰਬੰਧੀ ਸਮੱਸਿਆ ਆਉਂਦੀ ਹੈ ਤਾਂ ਉਹ ਬੇਝਿਜਕ ਹੋ ਕੇ ਮੇਰੇ ਨਾਲ ਮੇਰੇ ਦਫਤਰ ਵਿਖੇ ਕਦੀ ਵੀ ਆ ਕੇ ਮਿਲ ਸਕਦਾ ਹੈ।

ਇਸ ਮੌਕੇ ਅਸ਼ੋਕ ਕਟਾਰੀਆ ਸੀਨੀਅਰ ਨੇਤਾ ਆਮ ਆਦਮੀ ਪਾਰਟੀ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਹੋਰ ਵੀ ਵਧੇਰੇ ਫੰਡ ਮੁਹੱਈਆ ਕਰਵਾਏ ਜਾਣਗੇ। ਇਸਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਚੰਦਰ ਮੋਹਨ ਜੇ ਡੀ ਹਲਕਾ ਬਲਾਚੌਰ ਤੇ ਜਿਲ੍ਹਾ ਮੀਡੀਆ ਇੰਚਾਰਜ ਨੇ ਦੱਸਿਆ ਕਿ ਬੀਬੀ ਸੰਤੋਸ਼ ਕਟਾਰੀਆ ਬਿਨਾ ਭੇਦ ਭਾਵ ਤੋਂ ਹਲਕੇ ਦੇ ਸਾਰੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ ਡੀ ਪੀ ਓ ਚੰਦ ਸਿੰਘ, ਪੰਚਾਇਤ ਸਕੱਤਰ ਰਾਕੇਸ਼ ਕੁਮਾਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਛਪਾਲ ਮੰਡੇਰ, ਪਵਨ ਕੁਮਾਰ ਰੀਠੂ, ਬਲਾਕ ਪ੍ਰਧਾਨ ਸੜੋਆ ਗੁਰਚੈਨ ਰਾਮ ਬੇਗਮਪੁਰ ਤੇ ਪ੍ਰਵੀਨ ਵਸਿਸ਼ਟ, ਸਰਪੰਚ ਜਤਿੰਦਰ ਸਿੰਘ ਦਿਆਲ, ਸੁਰਜੀਤ ਸਿੰਘ ਢਿੱਲੋਂ ਸਾਬਕਾ ਸਰਪੰਚ, ਨੰਬਰਦਾਰ ਬਲਜਿੰਦਰ ਸਿੰਘ, ਪੰਚ ਜਸਵੀਰ ਸਿੰਘ, ਪੰਚ ਡਾਕਟਰ ਸ਼ਿੰਦਰਪਾਲ, ਗੁਰਮੇਲ ਪਟਵਾਰੀ ਤੇ ਦਿਲਾਵਰ ਸਿੰਘ ਆਦਿ ਵੀ ਮੌਜੂਦ ਸਨ।