ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਕਰਨਗੇ
ਊਨਾ, 23 ਜਨਵਰੀ - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਬੱਲ) ਊਨਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਕਰਨਗੇ |
ਊਨਾ, 23 ਜਨਵਰੀ - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਬੱਲ) ਊਨਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਕਰਨਗੇ |
ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਸਵੇਰੇ 10.45 ਵਜੇ ਸ਼ਹੀਦੀ ਸਮਾਰਕ 'ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ, ਉਪਰੰਤ ਉਹ ਸਵੇਰੇ 11.02 ਵਜੇ ਸਮਾਗਮ ਵਾਲੀ ਥਾਂ 'ਤੇ ਝੰਡਾ ਲਹਿਰਾਉਣਗੇ ਅਤੇ ਪਰੇਡ ਦਾ ਨਿਰੀਖਣ ਕਰਨਗੇ | ਇਸ ਤੋਂ ਬਾਅਦ ਸਵੇਰੇ 11.10 ਵਜੇ ਮਾਰਚ ਪਾਸਟ ਤੋਂ ਸਲਾਮੀ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੰਤਰੀ ਸਵੇਰੇ 11.30 ਤੋਂ 11.45 ਵਜੇ ਤੱਕ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਦੁਪਹਿਰ 11.45 ਤੋਂ 12.30 ਵਜੇ ਤੱਕ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ ਅਤੇ 12.30 ਤੋਂ 1.15 ਵਜੇ ਤੱਕ ਇਨਾਮ ਵੰਡੇ ਜਾਣਗੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀ ਸ਼ੋਭਾ ਵਧਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜਣ।