ਗਲੀਆਂ - ਨਾਲੀਆਂ ਤੇ ਗੰਦੇ ਪਾਣੀ ਦੇ ਪ੍ਰਬੰਧ ਦਾ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਉਦਘਾਟਨ ਕੀਤਾ

ਸੜੋਆ - ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਅੱਜ ਬਲਾਕ ਸੜੋਆ ਦੇ ਪਿੰਡ ਚਾਂਦਪੁਰ ਰੁੜਕੀ ਵਿਖੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਵੱਖ-ਵੱਖ ਵਿਕਾਸ ਕਾਰਜਾਂ ਅਧੀਨ ਪਿੰਡ ਦੀਆਂ ਗਲੀਆਂ ਅਤੇ ਗੰਦੇ ਪਾਣੀ ਦੇ ਨਿਕਾਸ ਦੇ ਪ੍ਰਬੰਧ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਜੁੜ ਕੇ ਬੈਠੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਤੇਜੀ ਲਿਆਂਦੀ ਜਾ ਰਹੀ ਹੈ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਹਰ ਸਹੂਲਤ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।

ਪਿੰਡ ਚਾਂਦਪੁਰ ਰੁੜਕੀ ਵਾਸੀਆਂ ਵਲੋਂ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ। ਹਲਕਾ ਵਿਧਾਇਕ ਦੇ ਨਾਲ ਇਸ ਮੌਕੇ ਬਲਾਕ ਵਿਕਾਸ ਅਫਸਰ ਚੰਦ ਸਿੰਘ ਸੜੋਆ, ਪਵਨ ਕੁਮਾਰ ਰੀਠੂ ਕਰੀਮਪੁਰ ਚਾਹਵਾਲਾ, ਪੰਚਾਇਤ ਸਕੱਤਰ ਸੁਖਵਿੰਦਰ ਸਿੰਘ, ਸਰਪੰਚ ਬਿੰਦਰ, ਸੋਨੂੰ ਕੈਨੇਡਾ, ਸਾਹਿਲ ਕਟਵਾਰਾ, ਗੁਰਮੇਲ ਸਿੰਘ ਮੀਲੂ, ਠੇਕੇਦਾਰ ਹੁਸਨ ਲਾਲ, ਮਦਨ ਲਾਲ, ਦਾਣੂ ਰੁੜਕੀ, ਨੰਬਰਦਾਰ ਰੌਸ਼ਨ ਲਾਲ ਤੇ ਹੋਰ ਪਿੰਡ ਵਾਸੀ ਵੀ ਮੌਜੂਦ ਸਨ।