ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਮੇਸ਼ਾ ਯਤਨਸ਼ੀਲ : ਕੁਲਵੰਤ ਸਿੰਘ

ਐਸ ਏ ਐਸ ਨਗਰ, 23 ਜਨਵਰੀ - ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਇਸ ਸੰਬੰਧੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪਿੰਡ ਸਿਆਉਂ ਵਿਖੇ ਸਰਕਾਰੀ ਮਿਡਲ ਸਕੂਲ ਵਿਖੇ ਸਾਢੇ18 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਤਿੰਨ ਨਵੇਂ ਕਲਾਸ ਰੂਮਾਂ ਦਾ ਰਸਮੀ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਵਿਖੇ ਪੜ੍ਹਾਈ ਦਾ ਮਿਆਰ ਅਤੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭੇਜਿਆ ਗਿਆ, ਤਾਂ ਕਿ ਪੰਜਾਬ ਦੇ ਵਿਦਿਆਰਥੀਆਂ ਦੇ ਆਤਮ -ਵਿਸ਼ਵਾਸ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਹ ਸਫਲਤਾ ਹਾਸਿਲ ਕਰ ਸਕਣ।

ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਨਵੇਂ ਬਣਾਏ ਇਹਨਾਂ ਕਮਰਿਆਂ ਲਈ ਲਗਭਗ 12 .5 ਲੱਖ ਰੁਪਏ ਸਮੱਗਰਾਂ ਸਕੀਮ ਸਰਬ ਸਿੱਖਿਆ ਅਭਿਆਨ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ 2022-23 ਸੈਸ਼ਨ ਦੌਰਾਨ ਜਾਰੀ ਕੀਤੇ ਗਏ ਅਤੇ ਬਾਕੀ ਦੀ ਰਕਮ ਪਿੰਡ ਦੀ ਪੰਚਾਇਤ ਨੂੰ ਸਰਕਾਰ ਵੱਲੋਂ ਦਿੱਤੇ ਫੰਡਾਂ ਵਿੱਚੋਂ ਖਰਚ ਕੇ ਇਹ ਇਮਾਰਤ ਮੁਕੰਮਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਹਨਾਂ ਕਲਾਸ ਰੂਮਾਂ ਵਿੱਚ ਲੋੜੀਂਦੇ ਪ੍ਰੋਜੈਕਟਰ ਅਤੇ ਫਰਨੀਚਰ ਲਈ ਲੋੜੀਂਦੇ ਲਗਭਗ 1.25 ਲੱਖ ਰੁਪਏ ਦੀ ਰਾਸ਼ੀ ਵੱਖਰੇ ਤੌਰ ਤੇ ਜਲਦ ਦਿੱਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਨਾਲ -ਨਾਲ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹਨਾਂ ਸਭ ਕੋਸ਼ਿਸ਼ਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿਹਤ ਅਤੇ ਸਿੱਖਿਆ ਨਾਲ ਸੰਬੰਧਿਤ ਵਿਸ਼ੇਸ਼ ਮਾਹਿਰਾਂ ਦੀ ਰਾਏ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਤੋਂ ਵਿਚਾਰ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਲੋਕਾਂ ਦੀ ਸਿਹਤ ਸੰਭਾਲ ਲਈ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਆਪਸੀ ਭਾਈਚਾਰਕ ਸਾਂਝ ਬਣਾਏ ਰੱਖਣਾ ਅਤੀ ਜਰੂਰੀ ਹੈ ਤਾਂ ਜੋ ਸਹੀ ਮਾਇਨਿਆਂ ਦੇ ਵਿੱਚ ਵਿਕਾਸ ਮੁਖੀ ਕੰਮ ਸਮੇਂ ਸਿਰ ਨੇਪਰੇ ਚੜ ਸਕਣ ਜਿਸ ਨਾਲ ਇਲਾਕੇ, ਹਲਕੇ ਦੀ ਅਤੇ ਪੰਜਾਬ ਦੀ ਤਰੱਕੀ ਹੋ ਸਕੇੇ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪਿੰਡ ਵਿੱਚ ਕਿਸੇ ਨਾਲ ਧੱਕੇਸ਼ਾਹੀ ਜਾਂ ਲੜਾਈ ਝਗੜਾ ਕਰਦਾ ਹੈ, ਉਸਦੀ ਉਹ ਕਿਸੇ ਵੀ ਸੂਰਤ ਵਿੱਚ ਮਦਦ ਨਹੀਂ ਕਰਨਗੇ, ਭਾਵੇਂ ਅਜਿਹਾ ਵਿਅਕਤੀ ਕਿਸੇ ਵੀ ਅਹੁਦੇ ਤੇ ਹੋਵੇ ਜਾਂ ਉਹਨਾਂ ਦੀ ਪਾਰਟੀ ਨਾਲ ਸੰਬੰਧਿਤ ਹੀ ਕਿਉਂ ਨਾ ਹੋਵੇ। ਇਸ ਮੌਕੇ ਉਹਨਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਡੀ. ਈ. ਓ ਸਕੈਂਡਰੀ ਸ਼੍ਰੀਮਤੀ ਗਿੰਨੀ ਦੁਗਲ, ਡੀ. ਈ. ਓ ਪ੍ਰਾਈਮਰੀ ਸ੍ਰੀ ਅਸ਼ਵਨੀ ਕੁਮਾਰ, ਸਕੂਲ ਇਨਚਾਰਜ ਗੁਰਜੀਤ ਸਿੰਘ, ਧਨਵੰਤ ਸਿੰਘ ਰੰਧਾਵਾ ਬੀ. ਡੀ .ਬੀ.ਓ ਮੁਹਾਲੀ, ਹਿੰਮਤ ਸਿੰਘ, ਮੰਗਲ ਸਿੰਘ ਸਰਪੰਚ ਪਿੰਡ ਸਿਆਉਂ, ਗੁਰਵਿੰਦਰ ਸਿੰਘ ਚੇਅਰਮੈਨ ਸਕੂਲ ਕਮੇਟੀ, ਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਅਰਵਿੰਦਰ ਸਿੰਘ ਬੱਬੂ, ਕਿਰਪਾਲ ਸਿੰਘ (ਕਿਸਾਨ ਯੂਨੀਅਨ), ਆਪ ਦੇ ਬਲਾਕ ਪ੍ਰਧਾਨ ਆਰ. ਪੀ. ਸ਼ਰਮਾ, ਅਕਵਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਜਸਪਾਲ ਮਟੌਰ, ਡਾ. ਕੁਲਦੀਪ ਸਿੰਘ, ਨਿਰਮਲ ਸਿੰਘ, ਜਗਦੇਵ ਸਿੰਘ ਸ਼ੇਖਨ ਮਾਜਰਾ, ਗੁਰਪ੍ਰੀਤ ਸਿੰਘ ਅਤੇ ਕਰਮਜੀਤ ਕੁਮਾਰ ਵੀ ਹਾਜ਼ਰ ਸਨ।