
ਗਣਤੰਤਰ ਦਿਵਸ : ਫੁੱਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਪਟਿਆਲਾ, 24 ਜਨਵਰੀ - 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।
ਪਟਿਆਲਾ, 24 ਜਨਵਰੀ - 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਉਪਰੰਤ ਪੰਜਾਬ ਦੇ ਰਾਜਪਾਲ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 17 ਟੁਕੜੀਆਂ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਮੋਟਰਸਾਈਕਲ ਦੇ ਕਰਤਬ ਵੀ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ।
ਸੁਚਾਰੂ ਢੰਗ ਨਾਲ ਟ੍ਰੈਫਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
