ਪੁਲੀਸ ਨੇ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਐਸ ਏ ਐਸ ਨਗਰ, 15 ਮਾਰਚ- ਮੁਹਾਲੀ ਪੁਲੀਸ ਵੱਲੋਂ ਸ਼ਹਿਰ ਵਿੱਚ ਨੌਜਵਾਨਾਂ ਨੂੰ ਹੈਰੋਇਨ ਵੇਚਣ ਵਾਲੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਨੌਜਵਾਨ ਦੀ ਪਛਾਣ ਅਕਬਰ ਵਾਸੀ ਪਿੰਡ ਕੰਡਾਲਾ ਜਿਲ੍ਹਾ ਮੁਹਾਲੀ ਵਜੋਂ ਹੋਈ ਹੈ।

ਐਸ ਏ ਐਸ ਨਗਰ, 15 ਮਾਰਚ- ਮੁਹਾਲੀ ਪੁਲੀਸ ਵੱਲੋਂ ਸ਼ਹਿਰ ਵਿੱਚ ਨੌਜਵਾਨਾਂ ਨੂੰ ਹੈਰੋਇਨ ਵੇਚਣ ਵਾਲੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਨੌਜਵਾਨ ਦੀ ਪਛਾਣ ਅਕਬਰ ਵਾਸੀ ਪਿੰਡ ਕੰਡਾਲਾ ਜਿਲ੍ਹਾ ਮੁਹਾਲੀ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਐਸ ਐਸ ਪੀ ਸ੍ਰੀ ਦੀਪਕ ਪਰੀਕ ਦੀ ਅਗਵਾਈ ਹੇਠ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਵੱਖ ਵੱਖ ਥਾਵਾਂ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਥਾਣਾ ਏਅਰੋਸਿਟੀ ਦੇ ਐਸ.ਐਚ.ਓ. ਇੰਸਪੈਕਟਰ ਜਗਨਪ੍ਰੀਤ ਸੋਹੀ ਦੀ ਅਗਵਾਈ ਹੇਠ ਪੁਲੀਸ ਪਾਰਟੀ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਅਕਬਰ ਨਾਂ ਦੇ ਨੌਜਵਾਨ ਨੂੰ ਪਿੰਡ ਕੰਡਾਲਾ ਤੋਂ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨ ਅਕਬਰ ਜਿਸ ਦੀ ਮੁਢਲੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਪਿੰਡ ਕੰਡਾਲਾ ਅਤੇ ਆਸ ਪਾਸ ਦੇ ਹੋਰਨਾਂ ਪਿੰਡਾਂ ਵਿੱਚ ਹੈਰੋਇਨ ਵੇਚਦਾ ਹੈ। ਪੁਲੀਸ ਨੇ ਅਕਬਰ ਵਿਰੁੱਧ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਅਦਾਲਤ ਵੱਲੋਂ ਅਕਬਰ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਪੁਲੀਸ ਅਕਬਰ ਤੋਂ ਪਤਾ ਕਰੇਗੀ ਕਿ ਉਹ ਹੈਰੋਇਨ ਕਿਥੋਂ ਲੈ ਕੇ ਆਉਂਦਾ ਹੈ ਅਤੇ ਇਸ ਨਸ਼ਾ ਤਸਕਰੀ ਵਿੱਚ ਉਸ ਦੇ ਹੋਰ ਕਿਹੜੇ ਕਿਹੜੇ ਸਾਥੀ ਹਨ।