ਸੰਤ ਸੀਤਲ ਦਾਸ ਦੇ 79ਵੇਂ ਬਰਸੀ ਸਮਾਗਮ ਤੇ ਡੇਰਾ ਬੋਹਣ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਭਰੀ ਹਾਜਰੀ

ਹੁਸ਼ਿਆਰਪੁਰ- ਸੰਤ ਸੀਤਲ ਦਾਸ ਜੀ ਦੇ 79ਵੇਂ ਬਰਸੀ ਸਮਾਗਮ ਡੇਰਾ ਸੱਚਖੰਡ ਸੰਤ ਸੀਤਲ ਦਾਸ ਬੋਹਣ ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਸਰਵਣ ਦਾਸ ਜੀ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਰਹਿਨੁਮਾਈ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਪੂਰਵਕ ਮਨਾਏ ਗਏ।

ਹੁਸ਼ਿਆਰਪੁਰ- ਸੰਤ ਸੀਤਲ ਦਾਸ ਜੀ ਦੇ 79ਵੇਂ ਬਰਸੀ ਸਮਾਗਮ ਡੇਰਾ ਸੱਚਖੰਡ ਸੰਤ ਸੀਤਲ ਦਾਸ ਬੋਹਣ ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਸਰਵਣ ਦਾਸ ਜੀ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਰਹਿਨੁਮਾਈ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਪੂਰਵਕ ਮਨਾਏ ਗਏ। 
ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਗਏ, ਜਿਸ ਵਿਚ ਕੀਰਤਨੀ ਜਥੇ,ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਸੰਤਾਂ ਮਹਾਂਪੁਰਸ਼ਾਂ ਨੇ ਕੀਰਤਨ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਆਈ ਹੋਈ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ। 
ਇਸ ਮੌਕੇ ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ,ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ , ਸੀਨੀ.ਮੀਤ ਪ੍ਰਧਾਨ ਸੰਤ ਸਰਵਣ ਦਾਸ ਸਲੇਮਟਾਵਰੀ,ਮੀਤ ਪ੍ਰਧਾਨ ਸੰਤ ਬਲਵੰਤ ਸਿੰਘ ਡਿੰਗਰੀਆਂ, ਸੰਤ ਪਰਮਜੀਤ ਦਾਸ ਕੈਸ਼ੀਅਰ,ਜਥੇਦਾਰ ਨਿਹਾਲ ਸਿੰਘ ਮੁਖੀ ਸ਼ਹੀਦ ਤਰਨਾ ਦਲ ਹਰੀਆਂ ਵੇਲਾਂ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ , ਸੰਤ ਧਰਮਪਾਲ ਸਟੇਜ ਸਕੱਤਰ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ,ਸੰਤ ਦਿਨੇਸ਼ ਗਿਰ ਭਗਤ ਨਗਰ, ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਆਸ਼ਰਮ ਨੰਦਾਚੌਰ, ਸੰਤ ਬ੍ਰਹਮ ਦਾਸ ਫੰਬੀਆਂ,ਸੰਤ ਗੁਰਮੇਲ ਦਾਸ ਰਹੀਮਪੁਰ ਸੰਤ ਮਨਜੀਤ ਦਾਸ ਹਿਮਾਚਲ,ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਬੀਬੀ ਕੁਲਦੀਪ ਕੌਰ ਮਹਿਨਾ,ਸੰਤ ਬੀਬੀ ਕਮਲੇਸ਼ ਕੌਰ, ਸੰਤ ਸੰਤੋਖ ਦਾਸ ਸਾਹਰੀ, ਸੰਤ ਸ਼ਿੰਗਾਰਾ ਦਾਸ ਭੋਗਪੁਰ,ਸੰਤ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਗੁਰਮੀਤ ਦਾਸ,ਸੰਤ ਪ੍ਰਮੇਸ਼ਵਰੀ ਦਾਸ ਸੇਖੈ,ਲਵਪ੍ਰੀਤ ਬੋਹਣ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 
ਇਸ ਮੌਕੇ ਪਵਨ ਟੀਨੂੰ ਸਾਬਕਾ ਵਿਧਾਇਕ ਆਦਮਪੁਰ, ਯਸ਼ ਭੱਟੀ ਬਸਪਾ ਆਗੂ ਚੱਬੇਵਾਲ, ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ,ਡਾ. ਸੋਢੀ ਰਾਮ ਇੰਗਲੈਂਡ, ਸੱਤ ਪਾਲ ਇੰਗਲੈਂਡ, ਲੰਬੜਦਾਰ ਹਰਭਜਨ ਕਰਾੜੀ, ਐਕਸੀਅਨ ਮਨਰੂਪ ਸਿੰਘ, ਬਲਵੰਤ ਰਾਏ,ਰਾਮ ਭੱਜ ਸੁਰੀਲਾ, ਐਸ ਆਈ ਜੋਗ ਰਾਜ ਚੋਪੜਾ, ਗਿਆਨੀ ਰਵਿੰਦਰ ਸਿੰਘ ਹਰਮੋਏ, ਗਿਆਨੀ ਦਲਜੀਤ ਸਿੰਘ ਵੀ ਹਾਜਰ ਸਨ। 
ਡੇਰਾ ਸੰਤ ਸੀਤਲ ਦਾਸ ਬੋਹਣ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਸਰਵਣ ਦਾਸ ਵਲੋੰ ਆਈਆਂ ਹੋਈਆਂ ਸੰਗਤਾਂ ਅਤੇ ਸੰਤਾਂ ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ ਅਤੇ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨਿਤ ਕੀਤਾ। ਸਟੇਜ ਸਕੱਤਰ ਦੀ ਸੇਵਾ ਓਮ ਪ੍ਰਕਾਸ਼ ਰਾਣਾ, ਚਰਨਜੀਤ ਮਛਰੀਵਾਲ ਨੇ ਨਿਭਾਈ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।