
ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ : ਹਰਜਸ਼ਨ ਪਠਾਣਮਾਜਰਾ
ਸਨੌਰ 27 ਜਨਵਰੀ - ਨਗਰ ਕੌਂਸਲ ਦਫ਼ਤਰ ਸਨੌਰ ਵਿਖੇ 75 ਵੇਂ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਗਿਆ। ਬਤੌਰ ਮੁੱਖ ਮਹਿਮਾਨ ਹਰਜਸ਼ਨ ਪਠਾਣਮਾਜਰਾ ਸਪੁੱਤਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹੋਏ ਜਿਨ੍ਹਾਂ ਕੌਮੀ ਤਿਰੰਗਾ ਲਹਿਰਾਇਆ।
ਸਨੌਰ 27 ਜਨਵਰੀ - ਨਗਰ ਕੌਂਸਲ ਦਫ਼ਤਰ ਸਨੌਰ ਵਿਖੇ 75 ਵੇਂ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਗਿਆ। ਬਤੌਰ ਮੁੱਖ ਮਹਿਮਾਨ ਹਰਜਸ਼ਨ ਪਠਾਣਮਾਜਰਾ ਸਪੁੱਤਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹੋਏ ਜਿਨ੍ਹਾਂ ਕੌਮੀ ਤਿਰੰਗਾ ਲਹਿਰਾਇਆ। ਪ੍ਰੋਗਰਾਮ ਦੌਰਾਨ ਉਨ੍ਹਾਂ ਵੱਲੋਂ ਸਫ਼ਾਈ ਸੇਵਕਾਂ ਨੂੰ ਗਰਮ ਕਪੜੇ ਵੰਡ ਕੇ ਸਨਮਾਨਤ ਕੀਤਾ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਦੀ ਪੰਜਾਬ ਲਈ ਵਿਸ਼ੇਸ਼ ਮਹੱਤਤਾ ਹੈ ਕਿਉਂਕਿ ਪੰਜਾਬੀਆਂ ਨੇ ਇਸ ਮੁਲਕ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਵੀ ਬਹੁਤ ਵਾਰ 26 ਜਨਵਰੀ ਦਾ ਦਿਨ ਆਇਆ ਪਰ ਕਿਸੇ ਨੂੰ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਸੀ। ਹੁਣ ਸਾਨੂੰ ਇਹ ਦਿਹਾੜਾ ਮਨਾਉਣ ਦਾ ਹੱਕ ਹੈ ਪਰ ਬੜੇ ਦੁਖ ਦੀ ਗੱਲ ਹੈ ਕਿ ਸੂਬੇ ਦੀ ਝਾਕੀ ਨੂੰ ਕੌਮੀ ਰਾਜਧਾਨੀ ਵਿੱਚ ਗਣਤੰਤਰ ਦਿਹਾੜੇ ਮੌਕੇ ਹੋਈ ਪਰੇਡ ਵਿੱਚੋਂ ਜਾਣਬੁੱਝ ਕੇ ਬਾਹਰ ਰੱਖਿਆ ਗਿਆ। ਕੌਮੀ ਦਿਹਾੜੇ ਪੰਜਾਬ ਤੋਂ ਬਿਨਾਂ ਕਿਵੇਂ ਮਨਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਦੀ ਝਾਕੀ ਨੂੰ ਮਿੱਥ ਕੇ ਬਾਹਰ ਰੱਖਿਆ ਹੈ, ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਸ ਝਾਕੀ ਵਿੱਚ ਕੀ ਗਲਤ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀਆਂ ਝਾਕੀਆਂ ਸੂਬੇ ਦਾ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਮੂਰਤੀਮਾਨ ਕਰਦੀਆਂ ਸਨ ਪਰ ਕੇਂਦਰ ਸਰਕਾਰ ਨੇ ਪੰਜਾਬੀਆਂ ਦੀਆਂ ਲਾਮਿਸਾਲ ਕੁਰਬਾਨੀਆਂ ਦਾ ਮਜ਼ਾਕ ਉਡਾਇਆ ਹੈ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਈ.ਓ. ਜੀਵੀ ਸ਼ਰਮਾ, ਪ੍ਰਦੀਪ ਪਠਾਣਮਾਜਰਾ, ਯੁਵਰਾਜ ਸਿੰਘ, ਕੁਲਦੀਪ ਸਿੰਘ, ਸ਼ਾਮ ਸਿੰਘ ਪ੍ਰਧਾਨ, ਨਰਿੰਦਰ ਸਿੰਘ ਤੱਖਰ, ਕੁਲਦੀਪ ਗੁਜਰ, ਪ੍ਰਿਤਪਾਲ ਸਿੰਘ, ਰਿੰਪੀ, ਜਿਮੀਂ ਢੋਟ, ਹਰਿੰਦਰ ਸਿੰਘ, ਕਰਮਜੀਤ ਗੋਲਡੀ, ਰਾਕੇਸ਼ ਕੁਮਾਰ ਤੋਂ ਇਲਾਵਾ ਦਫ਼ਤਰ ਦੇ ਅਧੀਕਾਰੀ ਅਤੇ ਸਥਾਨਕ ਲੋਕ ਮੌਜੂਦ ਸਨ।
