
ਡਾਕਟਰ ਵਿਪਨ ਕੁਮਾਰ ਪਚਨੰਗਲਾ ਦੀ ਯੋਗ ਅਗਵਾਈ ਹੇਠ ਮਨਾਇਆ ਗਣਤੰਤਰ ਦਿਵਸ
ਮਹਿਲਪੁਰ, (27 ਜਨਵਰੀ) ਗਣਤੰਤਰ ਦਿਵਸ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਇੱਕ ਵਿਸ਼ੇਸ਼ ਸਮਾਗਮ ਪ੍ਰੇਮ ਹਸਪਤਾਲ ਪਚਨੰਗਲਾ ਵਿਖੇ ਡਾਕਟਰ ਵਿਪਨ ਕੁਮਾਰ ਦੀ ਯੋਗ ਅਗਵਾਈ ਹੇਠ ਹੋਇਆl ਇਸ ਮੌਕੇ ਰਾਸ਼ਟਰੀ ਝੰਡੇ ਨੂੰ ਪ੍ਰਣਾਮ ਕੀਤਾ ਗਿਆ ਅਤੇ ਇੱਕ ਦੂਜੇ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂl
ਮਹਿਲਪੁਰ, (27 ਜਨਵਰੀ) ਗਣਤੰਤਰ ਦਿਵਸ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਇੱਕ ਵਿਸ਼ੇਸ਼ ਸਮਾਗਮ ਪ੍ਰੇਮ ਹਸਪਤਾਲ ਪਚਨੰਗਲਾ ਵਿਖੇ ਡਾਕਟਰ ਵਿਪਨ ਕੁਮਾਰ ਦੀ ਯੋਗ ਅਗਵਾਈ ਹੇਠ ਹੋਇਆl ਇਸ ਮੌਕੇ ਰਾਸ਼ਟਰੀ ਝੰਡੇ ਨੂੰ ਪ੍ਰਣਾਮ ਕੀਤਾ ਗਿਆ ਅਤੇ ਇੱਕ ਦੂਜੇ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂl ਇਸ ਮੌਕੇ ਨੀਲਮ, ਪੂਜਾ, ਰਜਿੰਦਰ ਕੌਰ, ਦਲੀਪ ਕੁਮਾਰ, ਕਰਨ, ਰਮਨ ਕੁਮਾਰ, ਸੰਜੇ, ਦਾਮਨੀ, ਰੋਮਾ, ਨੇਹਾ ਆਦਿ ਹਾਜ਼ਰ ਸਨl ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਵਿਪਨ ਕੁਮਾਰ ਪਚਨੰਗਲਾ ਨੇ ਕਿਹਾ ਕਿ ਦੇਸ਼ ਭਗਤਾਂ ਦੀ ਮਹਾਨ ਕੁਰਬਾਨੀ ਦੀ ਬਦੌਲਤ ਦੇਸ਼ ਆਜ਼ਾਦ ਹੋ ਸਕਿਆ ਤੇ ਉਸ ਤੋਂ ਬਾਅਦ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਸਖਤ ਮਿਹਨਤ ਨਾਲ ਭਾਰਤ ਦਾ ਸੰਵਿਧਾਨ ਤਿਆਰ ਕੀਤਾ, ਜੋ 26 ਜਨਵਰੀ 1950 ਨੂੰ ਲਾਗੂ ਹੋਇਆl ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈl ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹਰ ਕੁਰਬਾਨੀ ਕਰਨ ਨੂੰ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈl
