
ਪੰਜਾਬੀ ਲਿਖ਼ਾਰੀ ਸਭਾ ਕੁਰਾਲੀ ਦੀ ਮਾਸਿਕ ਇਕੱਤਰਤਾ ਤੇ ਸ਼੍ਰੀਮਤੀ ਅਮਰਜੀਤ ਕੌਰ ਮੋਰਿੰਡਾ ਦਾ ਸਨਮਾਨ।
ਅੱਜ ਪੰਜਾਬੀ ਲਿਖ਼ਾਰੀ ਸਭਾ ਕੁਰਾਲੀ (ਰਜ਼ਿ.) ਵੱਲੋਂ ਮਹੀਨਾਵਾਰ ਇਕੱਤਰਤਾ ਸਥਾਨਕ ਖ਼ਾਲਸਾ ਸਕੂਲ ਵਿੱਚ ਹਰਦੀਪ ਸਿੰਘ ਗਿੱਲ ਜੀ ਦੀ ਪ੍ਰਧਾਨਗੀ ਹੇਠ ਹੋਈ। ਇਹ ਸਭਾ ਗਣਤੰਤਰਤਾ ਦਿਵਸ ਨੂੰ ਸਮਰਪਿਤ ਕੀਤੀ ਗਈ।
ਅੱਜ ਪੰਜਾਬੀ ਲਿਖ਼ਾਰੀ ਸਭਾ ਕੁਰਾਲੀ (ਰਜ਼ਿ.) ਵੱਲੋਂ ਮਹੀਨਾਵਾਰ ਇਕੱਤਰਤਾ ਸਥਾਨਕ ਖ਼ਾਲਸਾ ਸਕੂਲ ਵਿੱਚ ਹਰਦੀਪ ਸਿੰਘ ਗਿੱਲ ਜੀ ਦੀ ਪ੍ਰਧਾਨਗੀ ਹੇਠ ਹੋਈ। ਇਹ ਸਭਾ ਗਣਤੰਤਰਤਾ ਦਿਵਸ ਨੂੰ ਸਮਰਪਿਤ ਕੀਤੀ ਗਈ।
ਡਾ.ਰਜਿੰਦਰ ਸਿੰਘ ਕੁਰਾਲੀ ਨੇ ਸੰਵਿਧਾਨ ਦੇ ਨਿਰਮਾਣ, ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ, ਇਸ ਤੋਂ ਇਲਾਵਾ
ਸ਼੍ਰੀਮਤੀ ਅਮਰਜੀਤ ਕੌਰ ਮੋਰਿੰਡਾ ਨੂੰ ਪੰਜਾਬੀ ਸਾਹਿਤ ਵਿੱਚ ਪਾਏ ਯੋਗਦਾਨ ਅਤੇ ਆਪਣੇ ਵੱਲੋੰ ਅੱਠ ਪੰਜਾਬੀ ਪੁਸਤਕਾਂ ਲਿਖ ਕੇ ਪੰਜਾਬੀ ਮਾਂ ਬੋਲੀ ਦੀ ਸੇਵਾ ਤੇ ਪ੍ਰਚਾਰ ਲਈ ਸਭਾ ਵੱਲੋੰ ਸਨਮਾਨ ਚਿੰਨ ਅਤੇ ਲੋਈ ਭੇੰਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਗੁਰਨਾਮ ਸਿੰਘ ਬਿਜਲੀ, ਕੁਲਵਿੰਦਰ ਸਿੰਘ ਖੈਰਾਬਾਦ,ਚਰਨਜੀਤ ਸਿੰਘ ਕਤਰਾ, ਰਜਿੰਦਰ ਸਿੰਘ ਕੁਰਾਲੀ, ਹਰਦੀਪ ਸਿੰਘ ਗਿੱਲ, ਜਸਕੀਰਤ ਸਿੰਘ ਕੁਰਾਲੀ,ਨਿਰਮਲ ਸਿੰਘ ਅਧਰੇੜਾ, ਕਾਮਰੇਡ ਗੁਰਨਾਮ ਸਿੰਘ ਰੋਪੜ, ਤੇ ਪਹੁੰਚੇ ਹੋਏ ਸਾਹਿਤਕਾਰਾਂ ਨੇ ਆਪਣੀਆਂ- ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਮੰਚ ਸੰਚਾਲਕ ਦੀ ਭੂਮਿਕਾ ਜਨਰਲ ਸਕੱਤਰ ਡਾ. ਰਜਿੰਦਰ ਸਿੰਘ ਕੁਰਾਲੀ ਵੱਲੋੰ ਨਿਭਾਈ ਗਈ ਅੰਤ ਵਿੱਚ ਸਭਾ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਜੀ ਵੱਲੋੰ ਆਏ ਹੋਏ ਸਾਰੇ ਸਾਹਿਤਕਾਰਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
