ਸੁਖਦੀਪ ਸਿੰਘ ਸੋਈ ਨੂੰ ਸ਼ਰਧਾਂਜਲੀਆਂ ਭੇਂਟ

ਐਸ ਏ ਐਸ ਨਗਰ, 2 ਦਸੰਬਰ - ਮੁਹਾਲੀ ਤੋਂ ਅਜੀਤ ਦੇ ਸੀਨੀਅਰ ਪੱਤਰਕਾਰ ਸੁਖਦੀਪ ਸਿੰਘ ਸੋਈ (ਜਿਹਨਾਂ ਦਾ ਬੀਤੀ 25 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਸਵਰਗਵਾਸ ਹੋ ਗਿਆ ਸੀ) ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਅਤੇ ਅੰਤਮ ਅਰਦਾਸ ਅੱਜ ਗੁਰੂਦੁਆਰਾ ਸਾਚਾ ਧੰਨ ਸਾਹਿਬ ਫੇਜ਼ 3 ਬੀ 1 ਵਿੱਚ ਆਯੋਜਿਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸ ਸੋਈ ਦੇ ਸਨੇਹੀਆਂ, ਪਰਿਵਾਰਕ ਮੈਂਬਰਾਂ, ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ, ਮਿਉਂਸਪਲ ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਵਲੋਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਐਸ ਏ ਐਸ ਨਗਰ, 2 ਦਸੰਬਰ - ਮੁਹਾਲੀ ਤੋਂ ਅਜੀਤ ਦੇ ਸੀਨੀਅਰ ਪੱਤਰਕਾਰ ਸੁਖਦੀਪ ਸਿੰਘ ਸੋਈ (ਜਿਹਨਾਂ ਦਾ ਬੀਤੀ 25 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਸਵਰਗਵਾਸ ਹੋ ਗਿਆ ਸੀ) ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਅਤੇ ਅੰਤਮ ਅਰਦਾਸ ਅੱਜ ਗੁਰੂਦੁਆਰਾ ਸਾਚਾ ਧੰਨ ਸਾਹਿਬ ਫੇਜ਼ 3 ਬੀ 1 ਵਿੱਚ ਆਯੋਜਿਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸ ਸੋਈ ਦੇ ਸਨੇਹੀਆਂ, ਪਰਿਵਾਰਕ ਮੈਂਬਰਾਂ, ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ, ਮਿਉਂਸਪਲ ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਵਲੋਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਸ ਸੁਖਦੀਪ ਸਿੰਘ ਸੋਈ ਨਾਲ ਪੁਰਾਣੀਆਂ ਯਾਦਾਂ ਨੂੰ ਸਾਂਝਾ ਕੀਤਾ ਅਤੇ ਪਿੱਛੇ ਰਹਿ ਗਏ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਸਾਬਕਾ ਸੰੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਸਾਬਕਾ ਮੰਤਰੀ ਸ ਬਲਬੀਰ ਸਿੰਘ ਸਿੱਧੂ ਅਤੇ ਡਾ. ਦਲਜੀਤ ਸਿੰਘ ਚੀਮਾ ਅਤੇ ਜਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਵਲੋਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ।

ਇਸ ਮੌਕੇ ਸਾਬਕਾ ਮੰਤਰੀ ਸ ਬਲਬੀਰ ਸਿੰਘ ਸਿੱਧੂ ਨੇ ਸ ਸੋਈ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਮਾਇਕ ਮਦਦ ਦਿੱਤੀ ਜਦੋਂਕਿ ਜਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਵਲੋਂ ਪਰਿਵਾਰ ਨੂੰ 21 ਹਜਾਰ ਦੀ ਮਦਦ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ ਕੁਲਵੰਤ ਸਿੰਘ ਵਲੋਂ ਉਹਨਾਂ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਵਲੋਂ ਸ ਸੋਈ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿਵਾਉਣ ਅਤੇ ਪਰਿਵਾਰ ਦੀ ਲੋੜੀਂਦੀ ਮਾਇਕ ਮਦਦ ਕਰਨ ਦੀ ਗੱਲ ਆਖੀ ਗਈ।

ਇਸ ਮੌਕੇ ਡੀ ਆਈ ਜੀ ਸ ਹਰਚਰਨ ਸਿੰਘ ਭੁੱਲਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ ਪੀ ਅਤੇ ਸ ਕੁਲਜੀਤ ਸਿੰਘ ਨਾਗਰਾ, ਡੀ ਐਸ ਪੀ ਗੁਰਚਰਨ ਸਿੰਘ, ਹਰਸਿਮਰਨ ਸਿੰਘ ਬੱਲ ਅਤੇ ਜੇ ਪੀ ਸਿੰਘ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ, ਭਾਜਪਾ ਦੀ ਸੀਨੀਅਰ ਆਗੂ ਲਖਵਿੰਦਰ ਕੌਰ ਗਰਚਾ, ਭਾਜਪਾ ਦੇ ਸੂਬਾ ਪਰੈਸ ਸਕੱਤਰ ਹਰਦੇਵ ਸਿੰਘ ਉਭਾ, ਸੀਨੀਅਰ ਆਪ ਆਗੂ ਸ ਹਰਸੁਖਇੰਦਰ ਸਿੰਘ ਬੱਬੀ ਬਾਦਲ, ਨਗਰ ਨਿਗਮ ਦੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਰੁਪਿੰਦਰ ਕੌਰ ਰੀਨਾ, ਪਰਮਜੀਤ ਹੈਪੀ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਸੋਹਾਣਾ, ਅਕਾਲੀ ਆਗੂ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਲੈਕ ਸਟੋਨ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ, ਆਰ ਪੀ ਸ਼ਰਮਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੁਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ, ਕਮਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਕੁਲਦੀਪ ਕੌਰ ਕੰਗ ਅਤੇ ਸਤਵੀਰ ਧਨੋਆ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਜਸਪਾਲ ਮਟੌਰ, ਅਕਾਲੀ ਆਗੂ ਜਸਵੰਤ ਸਿੰਘ ਭੁੱਲਰ, ਕਾਂਗਰਸੀ ਆਗੂ ਰਜਿੰਦਰ ਸਿੰਘ ਧਰਮਗੜ੍ਹ, ਏ ਜੀ ਐਮ ਇੰਡਸਟ੍ਰੀ ਬਲਿੰਦਰ ਸਿੰਘ, ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਬਲਜੀਤ ਸਿੰਘ ਮਠਾੜੂ, ਰਾਉਰਕੇਲਾ ਦੇ ਸਾਬਕਾ ਡਿਪਟੀ ਮੇਅਰ ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਐਮ ਪੀ ਸੀ ਏ ਸਾਬਕਾ ਪ੍ਰਧਾਨ ਸ਼ਲਿੰਦਰ ਆਨੰਦ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸ ਕਰਮ ਸਿੰਘ ਬਬਰਾ, ਭਾਈ ਲਾਲੋ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਭਾਰਜ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਠੇਕੇਦਾਰ ਮਨਜੀਤ ਸਿੰਘ ਮਾਨ, ਸਮਾਜਸੇਵੀ ਆਗੂ ਗੁਰਚਰਨ ਸਿੰਘ ਭਮਰਾ, ਰਾਜਾ ਕੰਵਰਜੋਤ ਸਿੰਘ ਰਾਜ ਮੁਹਾਲੀ, ਦਮਨਜੋਤ ਸਿੰਘ ਧਾਲੀਵਾਲ, ਪਰਮਜੀਤ ਸਿੰਘ ਚੌਹਾਨ, ਬਲਜਿੰਦਰ ਸਿੰਘ ਭਾਟੀਆ, ਚਰਨਜੀਤ ਸਿੰਘ ਖੁਰਾਨਾ, ਰਣਜੀਤ ਸਿੰਘ ਬਰਾੜ, ਅਕਾਲੀ ਆਗੂ ਮੰਨਾ ਸੰਧੂ, ਰਵਿੰਦਰ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਬਰਾੜ, ਸਤਨਾਮ ਸਿੰਘ ਲਾਂਡਰਾ, ਮਲਕੀਅਤ ਸਿੰਘ, ਜਤਿੰਦਰ ਸਿੰਘ ਪੰਮਾ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਵੱਖ ਵੱਖ ਸਮਾਜਸੇਵੀ, ਨਾਗਰਿਕ ਭਲਾਈ ਜੱਥਬੰਦੀਆਂ ਅਤੇ ਮਾਰਕੀਟ ਭਲਾਈ ਸੰਸਥਾਵਾਂ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਦੇ ਪਤਵੰਤਿਆਂ ਵਲੋਂ ਸ ਸੋਈ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਸਟੇਜ ਦੀ ਜਿੰਮੇਵਾਰੀ ਸਾਬਕਾ ਕੌਂਸਲਰ ਸ ਪਰਮਜੀਤ ਸਿੰਘ ਕਾਹਲੋਂ ਨੇ ਸੰਭਾਲੀ। ਅਖੀਰ ਵਿੱਚ ਅਜੀਤ ਦੇ ਜਿਲ੍ਹਾ ਇੰਚਾਰਜ ਪ੍ਰੋਫੈਸਰ ਅਵਤਾਰ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ।