
ਸੰਤ ਬਾਬਾ ਜੋਗਿੰਦਰ ਸਿੰਘ ਜੀ ਦੀ ਬਰਸੀ ਮਨਾਈ
ਨਵਾਂਸ਼ਹਿਰ - ਨਜ਼ਦੀਕੀ ਪਿੰਡ ਅਲਾਚੌਰ ਦੇ ਗੁਰਦੁਆਰਾ ਅਕਾਲ ਬੁੰਗਾ (ਕੁਟੀਆ ਸੰਤ ਖੇਮ ਸਿੰਘ,) ਵਿਖੇ ਮੌਜੂਦਾ ਡੇਰੇ ਦੇ ਸੰਚਾਲਕ ਸੰਤ ਬਾਬਾ ਅਜੀਤ ਸਿੰਘ ਜੀ ਅਗਵਾਈ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਜੋਗਿੰਦਰ ਸਿੰਘ ਦੀ ਬਰਸੀ ਮਨਾਈ ਗਈ।
ਨਵਾਂਸ਼ਹਿਰ - ਨਜ਼ਦੀਕੀ ਪਿੰਡ ਅਲਾਚੌਰ ਦੇ ਗੁਰਦੁਆਰਾ ਅਕਾਲ ਬੁੰਗਾ (ਕੁਟੀਆ ਸੰਤ ਖੇਮ ਸਿੰਘ,) ਵਿਖੇ ਮੌਜੂਦਾ ਡੇਰੇ ਦੇ ਸੰਚਾਲਕ ਸੰਤ ਬਾਬਾ ਅਜੀਤ ਸਿੰਘ ਜੀ ਅਗਵਾਈ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਜੋਗਿੰਦਰ ਸਿੰਘ ਦੀ ਬਰਸੀ ਮਨਾਈ ਗਈ।
ਰੱਖੇ ਗਏ ਅਖੰਡ ਪਾਠਾਂ ਦੇ ਭੋਗ ਉਪਰੰਤ ਸਜੇ ਦਰਬਾਰ ਵਿੱਚ ਗਿਆਨੀ ਹਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਸੁਖਦੇਵ ਸਿੰਘ ਦਲ ਬਾਬਾ ਬਿਧੀ ਚੰਦ ਸਾਹਿਬ ਵਾਲੇ, ਗਿਆਨੀ ਹਰਭਜਨ ਸਿੰਘ ਢੁੱਡੀਕੇ ਵਾਲੇ, ਗਿਆਨੀ ਬਲਕਾਰ ਸਿੰਘ ਘੁੰਮਣਾਂ ਮਾਣਕਾਂ ਵਾਲੇ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਕੇਸਗੜ੍ਹ ਸਾਹਿਬ, ਭਾਈ ਤਵਨੀਤ ਸਿੰਘ ਚੰਡੀਗੜ੍ਹ ਵਾਲੇ, ਅਤੇ ਭਾਈ ਹਰਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਅਕਾਲ ਬੁੰਗਾ ਅਲਾਚੌਰ ਦੇ ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਨੇ ਅਜੋਕੇ ਸਮੇਂ ਵਿੱਚ ਗੁਰਬਾਣੀ ਲੜ ਲੱਗਣ,ਚੰਗਾ ਜੀਵਨ ਆਚਰਣ, ਅਤੇ ਗੁਰਸਿੱਖੀ ਦੇ ਰਹੱਸ ਨੂੰ ਅਪਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਗੁਰੂ ਜਸ ਸਰਵਣ ਕੀਤਾ ਅਤੇ ਸੇਵਾ ਕੀਤੀ। ਇਸ ਮੌਕੇ ਭਾਈ ਨਛੱਤਰ ਸਿੰਘ ਅਤੇ ਭਾਈ ਅਵਤਾਰ ਸਿੰਘ ਹੋਰਾਂ ਸਾਂਝੇ ਤੌਰ ਤੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਪਹੁੰਚੇ ਹੋਏ ਮਹਾਂਪੁਰਸ਼ਾਂ ਵਿੱਚ ਗਿਆਨੀ ਗੁਰਬਚਨ ਸਿੰਘ ਜੀ ਪਠਲਾਵੇ ਵਾਲੇ, ਸੰਤ ਚਰਨ ਸਿੰਘ ਬੱਡੋਵਾਣ ਵਾਲੇ, ਜਥੇਦਾਰ ਸਵਰਨਜੀਤ ਸਿੰਘ ਤਰਨਾ ਦਲ, ਸੰਤ ਜਰਨੈਲ ਸਿੰਘ ਨੌਰੇ ਵਾਲੇ, ਸੰਤ ਚਰਨਜੀਤ ਸਿੰਘ ਜੱਸੋਵਾਲ, ਤੋਂ ਇਲਾਵਾ ਕਰਮਜੀਤ ਸਿੰਘ ਬੱਬੂ, ਭਾਈ ਖਜਾਨ ਸਿੰਘ, ਗੁਰਦੇਵ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ। ਸੰਤ ਬਾਬਾ ਅਜੀਤ ਸਿੰਘ ਵਲੋਂ ਆਏ ਮਹਾਂਪੁਰਸ਼ਾਂ ਅਤੇ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਧੰਨਵਾਦ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਿਆ।
