ਸ਼੍ਰੋਮਣੀ ਵਿਰਕਤ ਬ੍ਰਹਮਲੀਨ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਨੰਗਲ ਖੁਰਦ ਵਿਖੇ ਧਾਰਮਿਕ ਸਮਾਗਮ 4 ਫਰਵਰੀ ਨੂੰ

ਮਾਹਿਲਪੁਰ, (1 ਫਰਵਰੀ ) - ਸ਼੍ਰੋਮਣੀ ਵਿਰਕਤ ਬ੍ਰਹਮਲੀਨ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਮਹਾਰਾਜ ਜੀ ਦੇ ਜਨਮ ਦਿਹਾੜੇ ਤੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਪਿੰਡ ਨੰਗਲ ਖੁਰਦ ਵਿਖੇ 4 ਫਰਵਰੀ ਦਿਨ ਐਤਵਾਰ ਨੂੰ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈl

ਮਾਹਿਲਪੁਰ, (1 ਫਰਵਰੀ ) - ਸ਼੍ਰੋਮਣੀ ਵਿਰਕਤ ਬ੍ਰਹਮਲੀਨ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਮਹਾਰਾਜ ਜੀ ਦੇ ਜਨਮ ਦਿਹਾੜੇ ਤੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਪਿੰਡ ਨੰਗਲ ਖੁਰਦ ਵਿਖੇ 4 ਫਰਵਰੀ ਦਿਨ ਐਤਵਾਰ ਨੂੰ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈl ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਮੱਖਣ ਸਿੰਘ ਜੀ ਟੂਟੋਮਜਾਰਾ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਨੇ ਦੱਸਿਆ ਕਿ 2 ਫਰਵਰੀ ਨੂੰ ਸਵੇਰੇ 11 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇl 4 ਫਰਵਰੀ ਨੂੰ ਪਾਠ ਦੇ ਭੋਗ ਤੋਂ ਬਾਅਦ ਕਥਾ ਕੀਰਤਨ ਹੋਵੇਗਾ, ਜਿਸ ਵਿੱਚ ਰਾਗੀ ਸਿੰਘ ਅਤੇ ਸਮਾਗਮ ਵਿੱਚ ਪਹੁੰਚ ਰਹੇ ਸੰਤ ਮਹਾਂਪੁਰਸ਼ ਸ਼੍ਰੋਮਣੀ ਵਿਰਕਤ ਬ੍ਰਹਮਲੀਨ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਮਹਾਰਾਜ ਜੀ ਦੇ ਪਰਉਪਕਾਰੀ ਕਾਰਜਾਂ ਅਤੇ ਉਨ੍ਹਾਂ ਵੱਲੋ ਸੰਗਤਾਂ ਨੂੰ ਦਿੱਤੇ ਸੱਚ ਦੇ ਉਪਦੇਸ਼ ਤੋਂ ਜਾਣੂ ਕਰਵਾਉਣਗੇlਗੁਰੂ ਕਾ ਲੰਗਰ ਅਟੁੱਟ ਚੱਲੇਗਾl ਇਸ ਮੌਕੇ ਉਹਨਾਂ ਪਿੰਡ ਨੰਗਲ ਖੁਰਦ ਅਤੇ ਲਾਗਲੇ ਪਿੰਡਾਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਸਮਾਗਮ ਵਿੱਚ ਪਹੁੰਚ ਕੇ ਸੰਤਾਂ ਮਹਾਂਪੁਰਸ਼ਾਂ ਦੇ ਪ੍ਰਵਚਨ ਸੁਣ ਕੇ ਅਤੇ ਗੁਰੂ ਘਰ ਵਿੱਚ ਸੇਵਾ ਕਰਕੇ ਆਪਣਾ ਜੀਵਨ ਸਫਲ ਬਣਾਉਣl ਉਹਨਾਂ ਕਿਹਾ ਕਿ ਸ਼੍ਰੀਮਾਨ 108 ਸੰਤ ਬਾਬਾ ਹਰਨਾਮ ਸਿੰਘ ਜੀ ਮਹਾਰਾਜ, ਸ਼੍ਰੀਮਾਨ 111 ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ, ਸ੍ਰੀਮਾਨ ਸੰਤ ਬਾਬਾ ਸਤਨਾਮ ਸਿੰਘ ਜੀ ਮਹਾਰਾਜ ਅਤੇ ਸ਼੍ਰੀਮਾਨ 108 ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਮਹਾਰਾਜ ਜੀ ਨੇ ਹਮੇਸ਼ਾ ਹੀ ਸੰਗਤਾਂ ਨੂੰ ਸੇਵਾ- ਸਿਮਰਨ ਦੇ ਪਰਉਪਕਾਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦਿੰਦਿਆਂ ਉਸ ਪਰਮਾਤਮਾ ਦੇ ਨਾਮ ਭਜਨ ਨਾਲ ਜੁੜਨ ਦਾ ਸੰਦੇਸ਼ ਦਿੱਤਾ, ਜੋ ਇਸ ਬ੍ਰਹਿਮੰਡ ਦੇ ਕਣ- ਕਣ ਵਿੱਚ ਮੌਜੂਦ ਹੋ ਕੇ ਸਮੁੱਚੀ ਸ੍ਰਿਸ਼ਟੀ ਦੀ ਪਾਲਣਾ ਕਰ ਰਿਹਾ ਹੈl