ਆਮ ਆਦਮੀ ਪਾਰਟੀ ਜਿਲਾ ਮੁਹਾਲੀ ਦੀ ਨਵੀਂ ਟੀਮ ਵਲੋਂ ਜਿਲ੍ਹਾ ਪ੍ਰਧਾਨ ਨਾਲ ਮੀਟਿੰਗ
ਐਸ ਏ ਐਸ ਨਗਰ, 1 ਫਰਵਰੀ - ਆਮ ਆਦਮੀ ਪਾਰਟੀ ਜ਼ਿਲ੍ਹਾ ਮੁਹਾਲੀ ਦੀ ਨਵੀਂ ਬਣੀ ਟੀਮ ਵਲੋਂ ਪਾਰਟੀ ਦੀ ਜਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ ਨਾਲ ਮੀਟਿੰਗ ਕੀਤੀ ਗਈ।
ਐਸ ਏ ਐਸ ਨਗਰ, 1 ਫਰਵਰੀ - ਆਮ ਆਦਮੀ ਪਾਰਟੀ ਜ਼ਿਲ੍ਹਾ ਮੁਹਾਲੀ ਦੀ ਨਵੀਂ ਬਣੀ ਟੀਮ ਵਲੋਂ ਪਾਰਟੀ ਦੀ ਜਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ ਨਾਲ ਮੀਟਿੰਗ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਦੇ ਮੀਡੀਆ ਇੰਚਾਰਜ ਅਤੁਲ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਜਿਲ੍ਹਾ ਪ੍ਰਧਾਨ ਵਲੋਂ ਨਵੀਂ ਬਣੀ ਟੀਮ ਦੇ ਮੈਂਬਰਾਂ ਨੂੰ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਸੰਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਨਵੀਂ ਟੀਮ ਦੇ ਗਠਨ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ।
ਇਸ ਮੌਕੇ ਪਾਰਟੀ ਦੇ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਅਤੇ ਜਿਲ੍ਹਾ ਸਕੱਤਰ ਅਤੇ ਜਿਲਾ ਕਾਰਜਕਾਰਨੀ ਦੇ ਨਵੇਂ ਬਣੇ ਅਹੁਦੇਦਾਰ ਹਾਜਿਰ ਸਨ।