ਸਰਕਾਰੀ ਸਕੂਲਾਂ ਦੇ ਮੇਧਾਵੀ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁਫਤ ਕੋਚਿੰਗ - ਸਿਖਿਆ ਮੰਤਰੀ ਮਹੀਪਾਲ ਢਾਂਡਾ

ਚੰਡੀਗੜ੍ਹ, 2 ਜੁਲਾਈ - ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਸਿਖਿਆ ਦੇ ਪੱਧਰ ਵਿੱਚ ਹੋਰ ਵੱਧ ਸੁਧਾਰ ਲਿਆਉਣਾ ਤੇ ਵਿਦਿਆਰਥੀਆਂ ਨੁੰ ਬਿਹਤਰ ਸਹੂਲਤ ਉਪਲਬਧ ਕਰਵਾਉਣਾ ਹੈ। ਇਸੀ ਲੜੀ ਵਿੱਚ ਸਰਕਾਰੀ ਸਕੂਲਾਂ ਦੇ ਮੇਵਧਾਵੀ ਵਿਦਿਆਰਥੀਆਂ ਨੂੰ ਮੁਫਤ ਕੋਚਿੰਗ ਦਿੱਤੀ ਜਾਵੇਗੀ, ਤਾਂ ਜੋ ਉਹ ਆਈਆਈਟੀ, ਐਨਡੀਏ ਤੇ ਹੋਰ ਪ੍ਰੀਖਿਆਵਾਂ ਵਿੱਚ ਸਫਲ ਹੋ ਸਕਣ। ਇਸ ਨੂੰ ਲੈ ਕੇ ਸਿਖਿਆ ਵਿਭਾਗ ਵੱਲੋਂ ਪਾਇਲਟ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਪਹਿਲੇ ਕੁੱਝ ਬਲਾਕਾਂ ਵਿੱਚ ਸਰਕਾਰੀ ਸਕੂਲਾਂ ਦੇ ਬਿਹਤਰੀਨ ਅਧਿਆਪਕਾਂ ਵੱਲੋਂ ਸਕੂਲ ਟਾਇਮ ਦੇ ਬਾਅਦ ਮੇਧਾਵੀ ਵਿਦਿਆਰਥੀਆਂ ਨੂੰ ਕੋਚਿੰਗ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਸਫਲ ਰਿਹਾ ਤਾਂ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।

          ਸਿਖਿਆ ਮੰਤਰੀ ਅੱਜ ਪੰਚਕੂਲਾ ਸਥਿਤ ਸਿਖਿਆ ਸਦਨ ਵਿੱਚ ਸਿਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀ ਤਰਜ 'ਤੇ ਸਰਕਾਰੀ ਸਕੂਲਾਂ ਵਿੱਚ ਮਾਂਪਿਆਂ-ਅਧਿਆਪਕਾਂ ਦੀ ਮੀਟਿੰਗ ਕਰਨ ਦੀ ਯੋਜਨਾ ਹੈ। ਤਾਂ ਜੋ ਮਾਂਪਿਆਂ ਨੂੰ ਆਪਣੇ ਬੱਚਿਆਂ ਦੇ ਸਿਖਿਆ ਦੇ ਪੱਧਰ ਦੀ ਜਾਣਕਾਰੀ ਹੋਵੇ ਅਤੇ ਉਹ ਬੱਚਿਆਂ ਦੀ ਸਿਖਿਆ ਵਿੱਚ ਹੋਰ ਗੁਣਵੱਤਾ ਲਿਆਉਣ ਵਿੱਚ ਸਹਿਯੋਗ ਕਰ ਸਕਣ।
          ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਦਾ ਵਿਸ਼ਵਭਰ ਵਿੱਚ ਖੇਡਾਂ ਵਿੱਚ ਡੰਕਾ ਵਜਿਆ ਹੋਇਆ ਹੈ। ਸਾਡੇ ਖਿਡਾਰੀ ਹੀ ਓਲੰਪਿਕ, ਵਿਸ਼ਵ ਚੈਪੀਅਨਸ਼ਿਪ, ਏਸ਼ਿਅਨ ਗੇਮਸ ਤੇ ਕਾਮਨਵੈਲਥ ਖੇਡਾਂ ਵਿੱਚ ਸੱਭ ਤੋਂ ਵੱਧ ਮੈਡਲ ਜਿੱਤ ਰਹੇ ਹਨ। ਖਿਡਾਰੀਆਂ ਦੀ ਸਕੂਲਾ ਟਾਇਮ ਤੋਂ ਹੀ ਖੇਡ ਦੀ ਨੀਂਹ ਮਜਬੂਤ ਹੁੰਦੀ ਹੈ। ਇਸ ਲਈ ਸਰਕਾਰੀ ਸਕੂਲਾਂ ਵਿੱਚ ਨਾ ਸਿਰਫ ਖਿਡਾਰੀਆਂ ਨੂੰ ਚੰਗੀ ਟ੍ਰੇਨਿੰਗ ਦਿੱਤੀ ਜਾਵੇਗੀ, ਸਗੋ ਖੇਡਾਂ ਦਾ ਵੱਧ ਤੋਂ ਵੱਧ ਸਮਾਨ ਵੀ ਮਹੁਇਆ ਕਰਵਾਇਆ ਜਾਵੇਗਾ। ਜੋ ਖੇਡ ਦਾ ਸਮਾਨ ਸਕੂਲਾਂ ਨੂੰ ਪਹਿਲਾਂ ਦਿੱਤਾ ਗਿਆ ਹੈ, ਅਧਿਆਪਕ ਉਸ ਨੂੰ ਖਿਡਾਰੀਆਂ ਨੂੰ ਅਭਿਆਸ ਕਰਨ ਲਈ ਦੇਣ। ਉਹ ਇਸ ਦੀ ਖੁਦ ਸਮੇਂ-ਸਮੇਂ 'ਤੇ ਸਮੀਖਿਆ ਵੀ ਕਰਣਗੇ। ਲਾਪ੍ਰਵਾਹੀ ਵਰਤਣ ਵਾਲੇ ਅਧਿਆਪਕਾਂ 'ਤੇ ਕਾਰਵਾਈ ਕੀਤੀ ਜਾਵੇਗੀ।
          ਸਿਖਿਆ ਮੰਤਰੀ ਨੇ ਕਿਹਾ ਕਿ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਹੈ। ਹਰਿਆਣਾ ਸੂਬਾ ਵੀ ਹਿੰਦੀ ਭਾਸ਼ੀ ਹੈ। ਸਿਖਿਆ ਵਿਭਾਂਗ ਦੇ ਦਫਤਰਾਂ ਵਿੱਚ ਹਿੰਦੀ ਭਾਸ਼ਾ ਦੀ ਵਰਤੋ ਕੀਤੀ ਜਾਵੇ। ਇਸ ਵਿੱਚ ਕੋਈ ਕੋਤਾਹੀ ਸਹਿਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ ਮੀਲ ਦੀ ਯੋਜਨਾ ਵਿੱਚ ਹਰਿਆਣਾ ਦੇਸ਼ ਵਿੱਚ ਪਹਿਲੇ ਸਥਾਨ 'ਤੇ ਹੈ। ਸਿਖਿਆ ਦੇ ਨਾਲ-ਨਾਲ ਬੱਚਿਆਂ ਦੀ ਸਿਹਤ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪੋਸ਼ਟਿਕ ਭੋਜਨ ਦਿੱਤਾ ਜਾ ਰਿਹਾ ਹੈ।
          ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਕੂਲ ਸਿਖਿਆ ਸ੍ਰੀ ਵਿਨੀਤ ਗਰਗ, ਏਲੀਮੇਂਟਰੀ ਐਜੂਕੇਸ਼ਨ ਦੇ ਡਾਇਰੈਕਟ ਸ੍ਰੀ ਵਿਵੇਕ ਅਗਰਵਾਲ ਅਤੇ ਸੈਕੇਂਡਰੀ ਐਜੂਕੇਸ਼ਨ ਦੇ ਨਿਦੇਸ਼ਕ ਸ੍ਰੀ ਜਿਤੇਂਦਰ ਦਹੀਆ ਤੇ ਹੋਰ ਅਧਿਕਾਰੀ ਮੌਜੂਦ ਰਹੇ।