ਪਿੰਡ ਲੱਖਪੁਰ ‘ਚ ਪਹਿਲਾ ਕਬੱਡੀ ਟੂਰਨਾਮੈਂਟ ਹੋਇਆ ਸ਼ੁਰੂ

ਨਵਾਂਸ਼ਹਿਰ - ਧੰਨ ਧੰਨ ਭਗਤ ਜਵਾਲਾ ਦਾਸ ਜੀ ਵੈਲਫੇਅਰ ਸਪੋਰਟਸ ਕਲੱਬ ਪਿੰਡ ਲੱਖਪੁਰ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਸ਼ਾਨਦਾਰ ਕਬੱਡੀ ਟੂਰਨਾਮੈਂਟ 3 ਫਰਵਰੀ ਦਿਨ ਸ਼ਨੀਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਦੇ ਖੇਡ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ।

ਇਸ ਟੂਰਨਾਮੈਂਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਕਬੱਡੀ ਓਪਨ ਟੂਰਨਾਮੈਂਟ ਵਿੱਚ ਬਾਹਰੋਂ ਤਿੰਨ ਖਿਡਾਰੀ ਅਤੇ ਅੱਠ ਸੱਦੀਆਂ ਟੀਮਾਂ ਭਾਗ ਲੈਣਗੀਆਂ। ਜੇਤੂ ਟੀਮ ਨੂੰ ਦਿਲ ਖਿੱਚਵੇਂ ਇਨਾਮ ਨਾਲ ਨਵਾਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੰਜਾਬ ਦੀਆਂ ਵਿਰਾਸਤੀ ਖੇਡਾਂ ਪ੍ਰਤੀ ਦਿਲਚਸਪੀ ਪੈਦਾ ਕਰਨਾ ਹੈ। ਉਨ੍ਹਾਂ ਸਮੂਹ ਕਬੱਡੀ ਪ੍ਰੇਮੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਇਸ ਟੂਰਨਾਮੈਂਟ ਦਾ ਆਨੰਦ ਮਾਣਨ ਲਈ ਆਪਣੀ ਹਾਜਰੀ ਯਕੀਨੀ ਬਨਾਉਣ।